ਟ੍ਰੈਫਿਕ ਪੁਲਸ ਦੀ ਟੀਮ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ, 19 ਦੇ ਕੱਟੇ ਚਲਾਨ
Tuesday, Dec 24, 2024 - 01:23 PM (IST)
ਬਟਾਲਾ (ਬੇਰੀ, ਬਲਜੀਤ) : ਟ੍ਰੈਫਿਕ ਪੁਲਸ ਬਟਾਲਾ ਅਤੇ ਜ਼ਿਲਾ ਪ੍ਰਸ਼ਾਸਨ ਦੀ ਟੀਮ ਵੱਲੋਂ ਘੁਮਾਣ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਹੋਰ ਖੇਤਰਾਂ ’ਚ ਸਥਿਤ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਬਟਾਲਾ ਸੁਰਿੰਦਰ ਸਿੰਘ ਗੁਰਾਇਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਅਤੇ ਡੀ. ਐੱਸ. ਪੀ. ਰਾਜੇਸ਼ ਕੱਕੜ ਦੇ ਨਿਰਦੇਸਾਂ ਤਹਿਤ ਅੱਜ ਜ਼ਿਲਾ ਪ੍ਰਸ਼ਾਸਨ ਦੀ ਟੀਮ ਅਤੇ ਟ੍ਰੈਫਿਕ ਪੁਲਸ ਵੱਲੋਂ ਘੁਮਾਣ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਵੱਖ-ਵੱਖ ਪਿੰਡਾਂ ’ਚ ਸਥਿਤ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਜਿਆਦਾਤਰ ਬੱਸਾਂ ਵਿੱਚ ਫਸਟ ਏਕ ਕਿੱਟ ਦਾ ਨਾ ਹੋਣ, ਹੈਲਪਰ ਦਾ ਨਾ ਹੋਣ, ਸੀ.ਸੀ.ਟੀ.ਵੀ ਕੈਮਰੇ ਦਾ ਨਾ ਹੋਣਾ, ਬੱਸਾਂ ’ਤੇ ਸਕੂਲ ਦਾ ਨਾਮ ਨਾ ਹੋਣਾ ਆਦਿ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਟ੍ਰੈਫਿਕ ਪੁਲਸ ਵੱਲੋਂ ਕੁੱਲ 19 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ ਅਤੇ ਸਕੂਲ ਪ੍ਰਬੰਧਕਾਂ ਨੂੰ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਹ ਚੈਕਿੰਗ ਭਵਿੱਖ ’ਚ ਵੀ ਜਾਰੀ ਰਹੇਗੀ। ਇਸ ਮੌਕੇ ਏ. ਐੱਸ. ਆਈ. ਰਣਜੀਤ ਸਿੰਘ, ਮੁੱਖ ਮੁਨਸ਼ੀ ਮਨਜਿੰਦਰ ਸਿੰਘ, ਏ. ਐੱਸ. ਆਈ. ਕਮਲ ਕੁਮਾਰ, ਐੱਚ. ਸੀ. ਸੁਖਦੇਵ ਸਿੰਘ, ਸੁਨੀਲ ਜੋਸੀ, ਗੌਰਵ ਸ਼ਰਮਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ, ਖੋਲ੍ਹੇ ਤਰੱਕੀ ਦੇ ਦਰਵਾਜ਼ੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8