ਟ੍ਰੈਫਿਕ ਪੁਲਸ ਨੇ ਸ਼ਾਸਤਰੀ ਨਗਰ ’ਚ ਨਾਕਾਬੰਦੀ ਕਰ ਕੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨਾਂ ਦੇ ਕੱਟੇ ਚਲਾਨ
Saturday, Aug 12, 2023 - 06:07 PM (IST)

ਬਟਾਲਾ (ਬੇਰੀ, ਵਿਪਨ) : ਅੱਜ ਏ. ਐੱਸ. ਆਈ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਟ੍ਰੈਫ਼ਿਕ ਪੁਲਸ ਵੱਲੋਂ ਸ਼ਾਸਤਰੀ ਨਗਰ ਵਿਖੇ ਨਾਕਾਬੰਦੀ ਕਰ ਕੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਸ਼ਾਸਤਰੀ ਨਗਰ ਵਿਖੇ ਨਾਕਾਬੰਦੀ ਕਰ ਕੇ ਅਧੂਰੇ ਦਸਤਾਵੇਜ਼ਾਂ ਵਾਲੇ, ਪੈੱਸ਼ਰ ਹਾਰਨ ਵਾਲਿਆਂ, ਟ੍ਰਿਪਲ ਸਵਾਰੀ ਕਰਨ ਵਾਲਿਆਂ ਅਤੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਵਲੋਂ ਪਿਛਲੇ 2 ਦਿਨਾਂ ਦੌਰਾਨ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ 40 ਤੋਂ ਵੱਧ ਚਲਾਨ ਕੱਟੇ ਗਏ ਹਨ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ
ਉਨ੍ਹਾਂ ਕਿਹਾ ਕਿ ਸ਼ਹਿਰ ’ਚ ਕਿਸੇ ਨੂੰ ਵੀ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਹਮੇਸ਼ਾ ਆਪਣੇ ਕੋਲ ਰੱਖਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਏ. ਐੱਸ. ਆਈ. ਰਣਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ ਲੋਕ ਸਭਾ ’ਚ ਮੁੜ ਉਭਾਰਿਆ ਬੰਦੀ ਸਿੰਘਾਂ ਦਾ ਮਸਲਾ, ਅਮਿਤ ਸ਼ਾਹ ਨੂੰ ਪੁੱਛੇ ਤਿੱਖੇ ਸਵਾਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8