ਤਰਨਤਾਰਨ ਸ਼ਹਿਰ ’ਚ ਵੱਧ ਰਹੀ ਟ੍ਰੈਫਿਕ ਸਮੱਸਿਆ ਲੋਕਾਂ ਲਈ ਬਣੀ ਮੁਸੀਬਤ
Monday, Sep 07, 2026 - 12:54 PM (IST)
ਤਰਨਤਾਰਨ (ਵਾਲੀਆ)-ਤਰਨਤਾਰਨ ਸ਼ਹਿਰ ’ਚ ਵੱਧ ਰਹੀ ਟ੍ਰੈਫਿਕ ਕਾਰਨ ਸ਼ਹਿਰ ਨਿਵਾਸੀ ਜਿੱਥੇ ਡਾਹਢੇ ਦੁਖੀ ਹਨ, ਉਥੇ ਦੂਸਰੇ ਸ਼ਹਿਰਾਂ ਵਿਚੋਂ ਆਉਣ ਵਾਲੇ ਰਾਹਗੀਰਾਂ ਨੂੰ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਧ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਖ ਕਾਰਨ ਸੜਕਾਂ ਉਪਰ ਨਾਜਾਇਜ਼ ਕਬਜ਼ੇ ਹਨ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਵਿਚਲਾ ਰਸਤਾ ਛੋਟਾ ਪੈ ਰਿਹਾ ਹੈ ਅਤੇ ਵਾਹਨਾਂ ਦੇ ਲੰਮੇਂ-ਲੰਮੇਂ ਜਾਮ ਲੱਗੇ ਰਹਿੰਦੇ ਹਨ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਜੇਕਰ ਦੇਖਿਆ ਜਾਵੇ ਤਾਂ ਜ਼ਿਆਦਾਤਰ ਟ੍ਰੈਫਿਕ ਪੁਲਸ ਮੁਲਾਜ਼ਮ ਲੋਕਾਂ ਦੇ ਚਲਾਨ ਕੱਟਣ ਤੱਕ ਹੀ ਸੀਮਿਤ ਹੋ ਕੇ ਰਹਿ ਗਏ ਹਨ ਅਤੇ ਟ੍ਰੈਫਿਕ ਨੂੰ ਕੰਟੋਰਲ ਕਰਨ ਵੱਲ ਟ੍ਰੈਫਿਕ ਪੁਲਸ ਦਾ ਧਿਆਨ ਨਹੀਂ ਹੈ। ਦੁਕਾਨਦਾਰਾਂ ਵੱਲੋਂ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਕੀਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਥੇ ਬਿਨਾਂ ਪਾਰਕਿੰਗ ਸੜਕਾਂ ’ਤੇ ਲੋਕਾਂ ਵੱਲੋਂ ਆਪਣੇ ਵਾਹਨ ਖੜ੍ਹੇ ਕਰਕੇ ਬਾਜ਼ਾਰਾਂ ਵਿਚ ਖ੍ਰੀਦਦਾਰੀ ਕਰਨ ਲਈ ਚਲੇ ਜਾਂਦੇ ਹਨ, ਜਿਸ ਕਾਰਨ ਸੜਕਾਂ ਉਪਰ ਲੰਘਣ ਵਾਲੇ ਦੂਸਰੇ ਵਾਹਨ ਤੰਗ ਰਸਤਾ ਹੋਣ ਕਾਰਨ ਵਾਹਨਾਂ ਦਾ ਲੰਮਾਂ ਜਾਮ ਲੱਗ ਜਾਂਦਾ ਹੈ ਅਤੇ ਟ੍ਰੈਫਿਕ ਸਮੱਸਿਆ ਪੈਦਾ ਹੋ ਜਾਂਦੀ ਹੈ। ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਟ੍ਰੈਫਿਕ ਪੁਲਸ ਦੇ ਕਰਮਚਾਰੀ ਸ਼ਹਿਰ ਦੇ ਕੁਝ ਚੌਂਕਾਂ ਵਿਚ ਹੀ ਦਿਖਾਈ ਦਿੰਦੇ ਹਨ ਅਤੇ ਜ਼ਿਆਦਾਤਰ ਟ੍ਰੈਫਿਕ ਆਪਣੇ ਆਪ ਹੀ ਚੱਲ ਰਹੀ ਹੁੰਦੀ ਹੈ ਅਤੇ ਲੋਕ ਜਿਧਰ ਮਰਜੀ ਆਪਣੇ ਵਾਹਨ ਮੋੜ ਲਿਜਾਂਦੇ ਹਨ, ਜਿਸ ਕਾਰਨ ਵਾਹਨਾਂ ਦੇ ਆਪਸ ਵਿਚ ਟਕਰਾਉਣ ਦੀਆਂ ਘਟਨਾਵਾਂ ਅਕਸਰ ਹੀ ਸ਼ਹਿਰ ਵਿਚ ਦੇਖਣ ਨੂੰ ਮਿਲ ਰਹੀਆਂ ਹਨ, ਉਥੇ ਸੜਕੀ ਹਾਦਸੇ ਹੋਣ ਨਾਲ ਲੋਕਾਂ ਦੇ ਸੱਟਾਂ ਵੀ ਲੱਗ ਰਹੀਆਂ ਹਨ ਅਤੇ ਲੜਾਈ ਝਗੜੇ ਹੁੰਦੇ ਰਹਿੰਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
ਟ੍ਰੈਫਿਕ ਪੁਲਸ ਅਤੇ ਨਗਰ ਕੌਂਸਲ ਵੱਲੋਂ ਸਾਂਝੀ ਕਾਰਵਾਈ ਦੌਰਾਨ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ ਜਾਂਦੀ ਹੈ, ਪਰ ਪੁਲਸ ਦੇ ਜਾਣ ਤੋਂ ਬਾਅਦ ਇਹ ਦੁਕਾਨਦਾਰ ਫਿਰ ਤੋਂ ਆਪਣਾ ਸਾਮਾਨ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਰੱਖ ਕੇ ਨਾਜਾਇਜ਼ ਕਬਜ਼ੇ ਕਰ ਲੈਂਦੇ ਹਨ, ਜਿਸ ਕਾਰਨ ਟ੍ਰੈਫਿਕ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ ਅਤੇ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਦੱਸਣਾ ਬਣਦਾ ਹੈ ਕਿ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਵੱਡੀ ਪੱਧਰ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਆਪਣੇ ਸਾਮਾਨ ਨੂੰ ਕਾਫੀ ਅੱਗੇ ਤੱਕ ਵਧਾ ਕੇ ਰੱਖਿਆ ਹੋਇਆ ਹੈ। ਇਸ ਮੌਕੇ ਸਮਾਜ ਸੇਵਕਾਂ ਗੁਰਜੀਤ ਸਿੰਘ ਅਰੋੜਾ, ਸਵਿੰਦਰ ਸਿੰਘ ਅਰੋੜਾ, ਲਖਵੀਰ ਸਿੰਘ ਸੈਣੀ, ਹਰਜਿੰਦਰ ਸਿੰਘ ਵਿੱਕੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਤਰਨਤਾਰਨ ਸ਼ਹਿਰ ਵਿਚ ਵਧ ਰਹੀ ਟ੍ਰੈਫਿਕ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਟ੍ਰੈਫਿਕ ਵਿਚ ਕਈ-ਕਈ ਚਿਰ ਲੋਕ ਫਸੇ ਰਹਿੰਦੇ ਹਨ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਨੂੰ ਟ੍ਰੈਫਿਕ ਜਾਮ ਵਿਚ ਫਸ ਕੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਉਨ੍ਹਾਂ ਜ਼ਿਲਾ ਪੁਲਸ ਮੁਖੀ ਪਾਸੋਂ ਮੰਗ ਕੀਤੀ ਕਿ ਤਰਨਤਾਰਨ ਸ਼ਹਿਰ ਵਿਚ ਵਧ ਰਹੀ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਉੱਚਿਤ ਕਦਮ ਚੁੱਕੇ ਜਾਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲ ਸਕੇ। ਇਸ ਸਬੰਧੀ ਜਦੋਂ ਟ੍ਰੈਫਿਕ ਇੰਚਾਰਜ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਟ੍ਰੈਫਿਕ ਨੂੰ ਸਚਾਰੂ ਢੰਗ ਨਾਲ ਚਲਾਉਣ ਦੇ ਯਤਨ ਕਰ ਰਹੀ ਅਤੇ ਜਿਹੜੇ ਲੋਕ ਬਿਨਾਂ ਪਾਰਕਿੰਗ ਸੜਕਾਂ ਉਪਰ ਗੱਡੀਆਂ ਖੜ੍ਹੀਆਂ ਕਰ ਰਹੇ ਹਨ, ਉਨ੍ਹਾਂ ਦੇ ਈ-ਚਲਾਨ ਕੱਟੇ ਜਾ ਰਹੇ ਹਨ ਅਤੇ ਜਲਦ ਹੀ ਨਗਰ ਕੌਂਸਲ ਅਤੇ ਟ੍ਰੈਫਿਕ ਵਿਭਾਗ ਦੀ ਟੀਮਾਂ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
