ਹਜ਼ਾਰ ਰੁਪਏ ਵਾਲੀ ਸਕੀਮ ਵਾਲੇ ਕਾਰਡ ਬਣਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਘਰੋਂ ਕੁੜੀ ਹੋਈ ਲਾਪਤਾ

Friday, Jun 19, 2026 - 04:52 PM (IST)

ਹਜ਼ਾਰ ਰੁਪਏ ਵਾਲੀ ਸਕੀਮ ਵਾਲੇ ਕਾਰਡ ਬਣਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਘਰੋਂ ਕੁੜੀ ਹੋਈ ਲਾਪਤਾ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਪਿੰਡ ਦਾਊਵਾਲ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਰਿਵਾਰ ਪੰਜਾਬ ਸਰਕਾਰ ਦੇ ਹਜ਼ਾਰ ਰੁਪਏ ਸਕੀਮ ਵਾਲੇ ਕਾਰਡ ਬਣਾਉਣ ਦੇ ਲਈ ਗਿਆ ਹੋਇਆ ਸੀ। ਜਦੋਂ ਉਹ ਘਰ ਆਏ ਤਾਂ ਦੇਖਿਆ ਕਿ ਉਨ੍ਹਾਂ ਦੀ 12 ਸਾਲ ਦੀ ਲੜਕੀ ਮਾਹੀ ਘਰ ਵਿੱਚ ਮੌਜੂਦ ਨਹੀਂ ਹੈ। ਇਸ ਸਬੰਧੀ ਪਰਿਵਾਰ ਨੇ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸਾਰੇ ਰਿਸ਼ਤੇਦਾਰਾਂ ਦੇ ਕੋਲੋਂ ਵੀ ਪਤਾ ਕਰ ਲਿਆ ਪਰ ਅਜੇ ਤੱਕ ਉਨ੍ਹਾਂ ਦੀ ਬੱਚੀ ਨਹੀਂ ਲੱਭੀ ।

ਇਹ ਵੀ ਪੜ੍ਹੋ- ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ

ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਅਤੇ ਮਾਤਾ ਸ਼ਮਾ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦੀ ਹਜ਼ਾਰ ਰੁਪਏ ਸਕੀਮ ਵਾਲੇ ਕਾਰਡ ਬਣਾਉਣ ਦੇ ਲਈ ਗਏ ਹੋਏ ਸਨ ਅਤੇ ਜਦੋਂ ਇੱਕ ਘੰਟੇ ਬਾਅਦ ਉਹ ਵਾਪਸ ਘਰ ਆਏ ਤਾਂ ਉਨ੍ਹਾਂ ਦੀ 12 ਸਾਲ ਦੀ ਲੜਕੀ ਮਾਹੀ ਘਰ ਵਿੱਚ ਮੌਜੂਦ ਨਹੀਂ ਸੀ । ਉਨ੍ਹਾਂ ਕਿਹਾ ਕਿ ਉਸ ਦੀ ਕਾਫੀ ਭਾਲ ਕੀਤੀ ਗਈ ਅਤੇ ਰਿਸ਼ਤੇਦਾਰਾਂ ਨੂੰ ਵੀ ਫੋਨ ਕਰਕੇ ਪੁੱਛਿਆ ਗਿਆ ਪਰ ਉਨ੍ਹਾਂ ਦੀ ਬੇਟੀ ਦਾ ਕੁਝ ਵੀ ਪਤਾ ਨਹੀਂ ਚਲਿਆ।

ਇਹ ਵੀ ਪੜ੍ਹੋ- ਫਿਰੋਜ਼ਨ ਮਟਰ ਖਾਣ ਤੋਂ ਬਾਅਦ ਵਿਗੜੀ ਪੂਰੇ ਪਰਿਵਾਰ ਦੀ ਸਿਹਤ, ਇਕ ਦੀ ਮੌਤ 

ਉਨ੍ਹਾਂ ਕਿਹਾ ਕਿ ਅੱਜ ਬੱਚੀ ਨੂੰ ਲਾਪਤਾ ਹੋਏ ਪੂਰਾ ਇਕ ਦਿਨ ਬੀਤ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਵੀ ਸ਼ਿਕਾਇਤ ਦੇ ਦਿੱਤੀ ਹੈ । ਪੁਲਸ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਉਨ੍ਹਾਂ ਦੀ ਬੇਟੀ ਦਾ ਪਤਾ ਚੱਲਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਫੋਨ ਨੰਬਰ ਤੇ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News