ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ ''ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ

Monday, Aug 03, 2026 - 03:57 AM (IST)

ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ ''ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਬਟਾਲਾ ਨੇੜੇ ਛੀਨਾ ਰੇਲਵੇ ਸਟੇਸ਼ਨ 'ਤੇ ਪਠਾਨਕੋਟ-ਅੰਮ੍ਰਿਤਸਰ ਸੁਪਰ ਐਕਸਪ੍ਰੈੱਸ ਟ੍ਰੇਨ ਦੀ ਟੱਕਰ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਜੀਆਰਪੀ ਬਟਾਲਾ ਦੇ ਇੰਚਾਰਜ ਏਐੱਸਆਈ ਕੁਲਦੀਪ ਸਿੰਘ ਅਤੇ ਏਐੱਸਆਈ ਸਫੀ ਮਸੀਹ ਨੇ ਦੱਸਿਆ ਕਿ ਛੀਨਾ ਰੇਲਵੇ ਸਟੇਸ਼ਨ ਦੇ ਨੇੜੇ ਆਉਂਦੇ ਹੀ ਨੌਜਵਾਨ ਨੂੰ ਪਠਾਨਕੋਟ-ਅੰਮ੍ਰਿਤਸਰ ਸੁਪਰ ਐਕਸਪ੍ਰੈਸ ਟ੍ਰੇਨ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਨੇੜਲੀਆਂ ਝਾੜੀਆਂ ਵਿੱਚ ਡਿੱਗ ਗਿਆ ਅਤੇ ਮੌਕੇ 'ਤੇ ਹੀ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST 

ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ, ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ ਅਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News