ਬਿਆਸ ਫਲਾਈਓਵਰ ‘ਤੇ ਵਾਪਰਿਆ ਦਰਦਨਾਕ ਹਾਦਸਾ, ਟੈਕਸੀ ਡਰਾਈਵਰ ਦੀ ਮੌਤ, ਤਿੰਨ ਜ਼ਖ਼ਮੀ
Thursday, Feb 12, 2026 - 10:37 AM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼)- ਬਿਆਸ ਵਿਚੋਂ ਗੁਜ਼ਰਦੇ ਫਲਾਈਓਵਰ ਪੁੱਲ ‘ਤੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਟੈਕਸੀ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਕਾਰ ਵਿਚ ਸਵਾਰ ਤਿੰਨ ਪਰਿਵਾਰਕ ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਜਗਰਾਓ ਤੋਂ ਬਟਾਲਾ ਜਾ ਰਿਹਾ ਸੀ ਅਤੇ ਇਸ ਕਾਰ ਵਿਚ ਪਰਿਵਾਰ ਦੇ ਤਿੰਨ ਮੈਂਬਰ ਸਵਾਰ ਸਨ ਅਤੇ ਇਸ ਡਿਜਾਇਰ ਗੱਡੀ ਨੂੰ ਸਤਨਾਮ ਸਿੰਘ ਨਾਮੀ ਵਿਅਕਤੀ ਚਲਾ ਰਿਹਾ ਸੀ ਕਿ ਅਚਾਨਕ ਦੂਸਰੇ ਪਾਸੇ ਤੋਂ ਆ ਰਹੀ ਪਿਕਅੱਪ ਬਲੈਰੋ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਉਕਤ ਕਾਰ ਨਾਲ ਟਕਰਾ ਗਈ, ਜਿਸ ਨਾਲ ਕਾਰ ਚਾਲਕ ਸਤਨਾਮ ਸਿੰਘ ਦੀ ਮੌਤ ‘ਤੇ ਮੌਤ ਹੋ ਗਈ, ਜਦਕਿ ਕਾਰ ਵਿਚ ਸਵਾਰ ਤਿੰਨ ਮੈਂਬਰ ਜ਼ਖਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ ਮਹਾਰਾਜ ਸਾਵਨ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਥਾਣਾ ਬਿਆਸ ਦੀ ਪੁਲਸ ਨੇ ਉਕਤ ਦੋਵੇਂ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੀਆਂ 2 ਚੌਂਕੀਆਂ ਨੂੰ ਲੱਗੇ ਤਾਲੇ, 40 ਪਿੰਡਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
