ਟਰੇਨ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

Monday, Feb 24, 2020 - 09:15 PM (IST)

ਟਰੇਨ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਗੁਰਦਾਸਪੁਰ,(ਹਰਮਨ)-ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਪਿੰਡ ਔਜਲਾ ਨੇੜੇ ਰੇਲ ਗੱਡੀ ਹੇਠਾਂ ਆ ਕੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮੇਜਰ ਸਿੰਘ (37) ਪੁੱਤਰ ਅਮਰੀਕ ਸਿੰਘ ਵਾਸੀ ਔਜਲਾ ਵਜੋਂ ਹੋਈ ਹੈ, ਜਿਸ ਦੇ ਕਰੀਬੀ ਰਿਸ਼ਤੇਦਾਰਾਂ ਨੇ ਦੱਸਿਆ ਕਿ ਸ਼ਾਮ ਨੂੰ 5 ਵਜੇ ਦੇ ਕਰੀਬ ਮੇਜਰ ਸਿੰਘ ਹੈੱਡਫੋਨ ਲਾ ਕੇ ਰੇਲਵੇ ਲਾਈਨ 'ਤੇ ਮੋਬਾਇਲ 'ਚ ਗਾਣੇ ਸੁਣ ਰਿਹਾ ਸੀ। ਇਸ ਦੌਰਾਨ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਰਹੀ ਡੀ. ਐੱਮ. ਯੂ. ਰੇਲ ਗੱਡੀ ਦੀ ਲਪੇਟ ਵਿਚ ਆ ਕੇ ਉਸ ਦੀ ਮੌਤ ਹੋ ਗਈ। ਰੇਲਵੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।


Related News