ਅੰਮ੍ਰਿਤਸਰ : ASI ਤੇ ਹੈੱਡ ਕਾਂਸਟੇਬਲਾਂ ਦੇ ਤਬਾਦਲੇ

Friday, Aug 23, 2019 - 09:01 PM (IST)

ਅੰਮ੍ਰਿਤਸਰ : ASI ਤੇ ਹੈੱਡ ਕਾਂਸਟੇਬਲਾਂ ਦੇ ਤਬਾਦਲੇ

ਅੰਮ੍ਰਿਤਸਰ (ਅਰੁਣ)— ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨਾਲ ਸਬੰਧਤ ਮੁਲਾਜ਼ਮਾਂ ਖਿਲਾਫ ਐੱਸ. ਐੱਸ. ਪੀ. ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਦਿਹਾਤੀ ਪੁਲਸ ਨਾਲ ਸਬੰਧਤ 19 ਮੁਲਾਜ਼ਮਾਂ ਦੇ ਤਬਾਦਲੇ ਦੂਸਰੇ ਜ਼ਿਲਿਆਂ 'ਚ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਐੱਸ. ਐੱਸ. ਪੀ. ਦਿਹਾਤੀ ਦੁੱਗਲ ਵੱਲੋਂ ਅਪਰਾਧਿਕ ਮਾਮਲਿਆਂ ਨਾਲ ਜੁੜੇ ਉਨ੍ਹਾਂ ਮੁਲਾਜ਼ਮਾਂ ਦੀ ਸੂਚੀ ਤੋਂ ਆਈ. ਜੀ. ਬਾਰਡਰ ਰੇਂਜ ਐੱਸ. ਐੱਸ. ਪਰਮਾਰ ਨੂੰ ਜਾਣੂ ਕਰਵਾਉਂਦਿਆਂ ਉਨ੍ਹਾਂ ਦੀ ਰੇਂਜ ਬਦਲਦਿਆਂ ਜ਼ਿਲ੍ਹੇ ਬਦਲੀ ਕਰਵਾਉਣ ਦੀ ਅਪੀਲ ਕੀਤੀ ਗਈ ਸੀ। ਆਈ. ਜੀ. ਪਰਮਾਰ ਵੱਲੋਂ ਦਿੱਤੀ ਮਨਜ਼ੂਰੀ ਉਪਰੰਤ ਜ਼ਿਲ੍ਹਾ ਦਿਹਾਤੀ ਪੁਲਸ ਨਾਲ ਸਬੰਧਤ 9 ਏ. ਐੱਸ. ਆਈਜ਼, 8 ਹੈੱਡ ਕਾਂਸਟੇਬਲਾਂ ਤੇ 2 ਕਾਂਸਟੇਬਲਾਂ ਦੇ ਜ਼ਿਲ੍ਹੇ ਤਬਦੀਲ ਕਰ ਦਿੱਤੇ ਗਏ ਹਨ।
ਐੱਸ. ਐੱਸ. ਪੀ. ਦਿਹਾਤੀ ਵੱਲੋਂ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੇ ਸਮੂਹ ਮੁਲਾਜ਼ਮਾਂ ਨੂੰ ਸਮਾਜ ਪ੍ਰਤੀ ਬਣਦੀ ਆਪਣੀ ਡਿਊਟੀ ਪੂਰੀ ਈਮਾਨਦਾਰੀ, ਤਨਦੇਹੀ ਅਤੇ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਕਮ ਅਦੂਲੀ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਖਿਲਾਫ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


author

KamalJeet Singh

Content Editor

Related News