ਚੋਰਾਂ ਨੇ ਇਕੋ ਰਾਤ ''ਚ ਚਾਰ ਟਰਾਂਸਫਾਰਮਰਾਂ ''ਚੋਂ ਤੇਲ ਕੀਤਾ ਚੋਰੀ

Thursday, Nov 12, 2020 - 10:19 AM (IST)

ਪੱਟੀ (ਸੌਰਭ): ਸਬ-ਡਵੀਜ਼ਨ ਪੱਟੀ ਅਧੀਨ ਪੈਂਦੇ ਪਿੰਡ ਸਭਰਾ 'ਚ ਚੋਰਾਂ ਵਲੋਂ ਇਕੋ ਰਾਤ 'ਚ ਚਾਰ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰ ਲਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੱਟੀ ਜੋਨ ਸਕੱਤਰ ਦਿਲਬਾਗ ਸਿੰਘ ਸਭਰਾ ਨੇ ਦੱਸਿਆ ਕਿ ਮਿਤੀ 5 ਅਕਤੂਬਰ ਨੂੰ ਰਘਬੀਰ ਸਿੰਘ ਪੁੱਤਰ ਗੁਰਪਾਲ ਸਿੰਘ, ਗੁਰਚਰਨ ਸਿੰਘ ਪੁੱਤਰ ਕਰਨੈਲ ਸਿੰਘ, ਤਰਲੋਕ ਸਿੰਘ ਪੁੱਤਰ ਕਰਤਾਰ ਸਿੰਘ, ਮਾਹਨ ਸਿੰਘ ਪੁੱਤਰ ਨਿਰੰਜਣ ਸਿੰਘ ਦੇ ਚਾਰ ਟਰਾਂਸਫਾਰਮਰਾਂ 'ਚੋਂ ਚੋਰਾਂ ਵਲੋਂ ਇਕ ਰਾਤ 'ਚ ਤੇਲ ਚੋਰੀ ਕਰ ਲਿਆ। 

ਇਹ ਵੀ ਪੜ੍ਹੋ : ਬਿਹਾਰ ਚੋਣਾਂ ਹੋਈਆਂ ਸੰਪੰਨ, ਪੰਜਾਬ 'ਚ ਹੁਣ ਬਣੇਗਾ ਕਾਂਗਰਸ ਦਾ ਨਵਾਂ ਸੰਗਠਨਾਤਮਕ ਢਾਂਚਾ

ਪੀੜਤ ਕਿਸਾਨ ਅਵਤਾਰ ਸਿੰਘ, ਜਸਬੀਰ ਸਿੰਘ, ਬਲਕਾਰ ਸਿੰਘ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ ਆਦਿ ਨੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਚੋਰਾਂ ਦਾ ਪਤਾ ਲਗਾ ਕੇ ਚੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਾਡੀ ਭਰਪਾਈ ਕੀਤੀ ਜਾਵੇ ਕਿਸਾਨ ਆਗੂ ਦਿਲਬਾਗ ਸਿੰਘ ਸਭਰਾ ਨੇ ਕਿਹਾ ਕਿ ਪੰਜ ਦਿਨ ਬੀਤ ਜਾਣ 'ਤੇ ਵੀ ਕਿਸਾਨ ਤੇਲ ਲੈਣ ਲਈ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਚੋਰਾਂ ਦੀ ਭਾਲ ਕਰਕੇ ਚੋਰਾਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਕਿਸਾਨਾਂ ਦੀ ਤੁਰੰਤ ਭਰਪਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਬੇਸ਼ਰਮੀ ਦੀਆਂ ਹੱਦਾਂ ਪਾਰ: ਨੌਕਰੀ ਦੁਆਉਣ ਦਾ ਲਾਰਾ ਲਾ ਕੇ ਨਾਬਾਲਗਾ ਨੂੰ ਬਣਾਇਆ ਆਪਣਾ ਸ਼ਿਕਾਰ


Baljeet Kaur

Content Editor

Related News