ਪੰਜਾਬ ਦੇ ਟਰਾਂਸਪੋਰਟ ਮੰਤਰੀ ਭੁੱਲਰ ਤੇ ਵਿਧਾਇਕ ਸੋਹਲ ਨੇ ਝਬਾਲ ਵਿਖੇ ਬੱਸ ਅੱਡੇ ਦਾ ਕੀਤਾ ਉਦਘਾਟਨ
Monday, Feb 06, 2023 - 05:02 PM (IST)
ਝਬਾਲ (ਨਰਿੰਦਰ)- ਝਬਾਲ ਵਿਖੇ ਪਿਛਲੇ 7 ਸਾਲ ਪਹਿਲਾਂ ਅਕਾਲੀ ਸਰਕਾਰ ਸਮੇਂ ਬਣੇ ਢਾਈ ਕਰੋੜ ਰੂਪਏ ਦੀ ਲਾਗਤ ਨਾਲ ਤਿਆਰ ਹੋਏ ਬੱਸ ਅੱਡੇ ਦਾ ਉਦਘਾਟਨ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਉਦਘਾਟਨੀ ਸਮਾਗਮ 'ਚ ਹੋਏ ਇਕੱਠ ਵਿਚ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਮੰਤਰੀ ਨੂੰ ਹਲਕੇ ਦੀਆਂ ਮੁੱਖ ਮੰਗਾਂ ਤੋਂ ਜਾਣੂ ਕਰਵਾਇਆ।
ਇਹ ਵੀ ਪੜ੍ਹੋ- ਬਟਾਲਾ ਦੇ ਪਿੰਡ ਦਹੀਆ ’ਚ ਦੋ ਧਿਰਾਂ ਵਿਚਾਲੇ ਗੋਲ਼ੀਆਂ ਚੱਲਣ ਨਾਲ ਦੂਜੇ ਵਿਅਕਤੀ ਦੀ ਮੌਤ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਰਹੀ ਹੈ। ਉਨ੍ਹਾਂ ਪਿੰਡ ਵਾਸਤੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਬੰਦ ਪਏ ਬੱਸਾਂ ਦੇ ਰੂਟ ਜਲਦੀ ਚਾਲੂ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਨੂੰ ਨਵੇਂ ਸਰਕਾਰੀ ਰੂਟ ਜਾਰੀ ਕੀਤੇ ਜਾਣਗੇ। ਇਸ ਸਮੇਂ ਐੱਸ. ਡੀ. ਐੱਮ ਰਜਨੀਸ਼ ਅਰੋੜਾ, ਏ. ਡੀ. ਸੀ ਜਗਵਿੰਦਰ ਸਿੰਘ ਗਰੇਵਾਲ, ਜੀ. ਐੱਮ ਸੁਰਜੀਤ ਸਿੰਘ ਗਰੇਵਾਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਡਾਲਰਾਂ ਦੀ ਚਮਕ ਤੋਂ ਵੱਡੀ ਦੇਸ਼ ਸੇਵਾ! ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਪਹਿਲੀ ਵਾਰ 'ਚ ਪਾਸ ਕੀਤੀ ਅਗਨੀਵੀਰ ਪ੍ਰੀਖਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।