ਅੰਮ੍ਰਿਤਸਰ: ਹਾਈਵੇਅ ''ਤੇ ਵਧ ਰਹੀਆਂ ਵਾਰਦਾਤਾਂ ਖ਼ਿਲਾਫ਼ ਟਰਾਂਸਪੋਰਟਰਾਂ ਦਾ ਰੋਸ, ਸੁਰੱਖਿਆ ਵਧਾਉਣ ਦੀ ਮੰਗ

Monday, Jun 01, 2026 - 04:10 PM (IST)

ਅੰਮ੍ਰਿਤਸਰ: ਹਾਈਵੇਅ ''ਤੇ ਵਧ ਰਹੀਆਂ ਵਾਰਦਾਤਾਂ ਖ਼ਿਲਾਫ਼ ਟਰਾਂਸਪੋਰਟਰਾਂ ਦਾ ਰੋਸ, ਸੁਰੱਖਿਆ ਵਧਾਉਣ ਦੀ ਮੰਗ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਗੁੱਡਸ ਟਰਾਂਸਪੋਰਟ ਐਸੋਸੀਏਸ਼ਨ ਜਹਾਜ਼ਗੜ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਹਾਈਵੇਅ ਅਤੇ ਮੁੱਖ ਸੜਕਾਂ 'ਤੇ ਵੱਧ ਰਹੀਆਂ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਗਈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦਾਅਵਾ ਕੀਤਾ ਕਿ ਪਿਛਲੇ ਕਈ ਮਹੀਨਿਆਂ ਤੋਂ ਟਰਾਂਸਪੋਰਟ ਕਾਰੋਬਾਰ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ, ਪਰ ਇਸ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ।ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਕਥੂਨੰਗਲ, ਮਾਨਾਂਵਾਲਾ ਤੋਂ ਢਿੱਲਵਾਂ ਅਤੇ ਤਰਨਤਾਰਨ ਨਵੇਂ ਪੁਲ ਵਾਲੇ ਰੂਟਾਂ 'ਤੇ ਦਸੰਬਰ ਮਹੀਨੇ ਤੋਂ ਲਗਾਤਾਰ ਲੁੱਟਖੋਹ ਅਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟਰੱਕਾਂ ਅਤੇ ਹੋਰ ਵਾਹਨਾਂ ਵਿੱਚ ਲੱਦੇ ਕੱਪੜੇ, ਕਰਿਆਨੇ ਦਾ ਸਾਮਾਨ, ਡਰਾਈ ਫਰੂਟ ਅਤੇ ਹੋਰ ਕੀਮਤੀ ਮਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ-ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ

ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਡੀਆਈਜੀ, ਸੀਪੀ ਅਤੇ ਹੋਰ ਉੱਚ ਪੁਲਸ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ। ਹਰ ਵਾਰ ਉੱਚ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਕੁਝ ਦਿਨਾਂ ਲਈ ਸਖ਼ਤੀ ਕੀਤੀ ਜਾਂਦੀ ਹੈ, ਪਰ ਥੋੜ੍ਹੇ ਸਮੇਂ ਬਾਅਦ ਹਾਲਾਤ ਮੁੜ ਪਹਿਲਾਂ ਵਰਗੇ ਹੋ ਜਾਂਦੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਚੋਰ ਗਿਰੋਹ ਬਿਨਾਂ ਕਿਸੇ ਡਰ ਦੇ ਸਰਗਰਮ ਹਨ ਅਤੇ ਵਾਰਦਾਤਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਹੁਣ ਤੱਕ ਹੋਏ ਨੁਕਸਾਨ ਦੀ ਸਹੀ ਗਿਣਤੀ ਕਰਨਾ ਵੀ ਮੁਸ਼ਕਲ ਹੈ, ਪਰ ਕੁੱਲ ਨੁਕਸਾਨ ਕਰੋੜਾਂ ਰੁਪਏ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਸਕਾਰਪਿਓ, ਬੋਲੇਰੋ ਅਤੇ ਮੋਟਰਸਾਈਕਲਾਂ ਦੀ ਵਰਤੋਂ ਕਰਕੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਦੋਸ਼ੀ ਆਸਾਨੀ ਨਾਲ ਫਰਾਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...

ਟਰਾਂਸਪੋਰਟਰਾਂ ਨੇ ਇਹ ਵੀ ਦੱਸਿਆ ਕਿ ਉਹ ਆਪਣੇ ਇਲਾਕੇ ਦੇ ਵਿਧਾਇਕਾਂ ਅਤੇ ਹੋਰ ਜਨ ਪ੍ਰਤੀਨਿਧੀਆਂ ਨੂੰ ਵੀ ਇਸ ਸਬੰਧੀ ਮਿਲ ਚੁੱਕੇ ਹਨ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੀ ਤਾਂ ਉਹ ਸਬਜ਼ੀ ਮੰਡੀ ਐਸੋਸੀਏਸ਼ਨ, ਵਪਾਰੀ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਨਾਲ ਮਿਲ ਕੇ ਵੱਡਾ ਸੰਘਰਸ਼ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ-ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

ਐਸੋਸੀਏਸ਼ਨ ਨੇ ਪੁਲਸ ਕਮਿਸ਼ਨਰ ਅਤੇ ਡੀਜੀਪੀ ਪੰਜਾਬ ਨੂੰ ਅਪੀਲ ਕੀਤੀ ਕਿ ਹਾਈਵੇਅ 'ਤੇ ਸਰਗਰਮ ਗਿਰੋਹਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਨਾਕਾਬੰਦੀ ਵਧਾਈ ਜਾਵੇ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਅਤੇ ਵਪਾਰਕ ਖੇਤਰ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News