ਯਾਤਰਾ ਤੋਂ ਪਰਤ ਰਿਹਾ ਵਿਅਕਤੀ ਚੱਲਦੀ ਰੇਲ ਗੱਡੀ ਤੋਂ ਡਿੱਗਾ, ਹੋਈ ਮੌਤ

Saturday, Apr 02, 2022 - 06:43 PM (IST)

ਯਾਤਰਾ ਤੋਂ ਪਰਤ ਰਿਹਾ ਵਿਅਕਤੀ ਚੱਲਦੀ ਰੇਲ ਗੱਡੀ ਤੋਂ ਡਿੱਗਾ, ਹੋਈ ਮੌਤ

ਚੋਗਾਵਾਂ (ਹਰਜੀਤ) - ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਧੋਕੇ ਦੇ ਇੱਕ ਵਿਅਕਤੀ ਹਰਬੇਅੰਤ ਸਿੰਘ ਦੀ ਚੱਲਦੀ ਰੇਲ ਗੱਡੀ ਤੋਂ ਹੇਠਾਂ ਡਿੱਗ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜੱਸ ਸਿੰਘ ਮਾਧੋਕੇ ਨੇ ਦੱਸਿਆ ਕਿ ਕੁੱਝ ਦਿਨ ਪਹਿਲਾ ਹਰਬੇਅੰਤ ਸਿੰਘ ਆਪਣੇ ਚਾਰ ਸਾਥੀਆਂ ਸਮੇਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਗਿਆ ਸੀ ਜੋ ਆਪਣੇ ਸਾਥੀਆਂ ਸਮੇਤ ਵਾਪਸ ਆ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਬੀਤੀ ਰਾਤ 12 ਵਜੇ ਦੇ ਕਰੀਬ ਉਹ ਰੇਲ ਗੱਡੀ ਵਿਚੋਂ ਹੇਠਾਂ ਡਿਗ ਗਿਆ। ਇਸਦਾ ਪਤਾ ਉਸਦੇ ਸਾਥੀਆਂ ਨੂੰ ਜਦੋਂ ਸਵੇਰੇ 3 ਵਜੇ ਦੇ ਕਰੀਬ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਰੇਲਵੇ ਪੁਲਸ ਨਾਲ ਸੰਪਰਕ ਕੀਤਾ। ਕਾਫ਼ੀ ਭਾਲ ਕਰਨ ਤੋਂ ਬਾਅਦ ਉਸ ਦੀ ਲਾਸ਼ ਭੋਪਾਲ ਤੋਂ ਮਿਲੀ, ਜਿਸਦੀ ਮ੍ਰਿਤਕ ਦੇਹ ਨੂੰ ਪਿੰਡ ਮਾਧੋਕੇ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

 


author

rajwinder kaur

Content Editor

Related News