ਟ੍ਰੈਵਲ ਏਜੰਟ ਦੇ ਦਫ਼ਤਰ ’ਤੇ ਹਮਲਾ ਕਰ ਕੀਤੀ ਤੋੜ ਭੰਨ, ਕੁੜੀ ਦੇ ਪਾੜੇ ਕੱਪੜੇ

04/28/2022 7:48:19 PM

ਬਟਾਲਾ (ਜ.ਬ., ਯੋਗੀ, ਅਸ਼ਵਨੀ) - ਥਾਣਾ ਸੇਖਵਾਂ ਦੀ ਪੁਲਸ ਵਲੋਂ ਟ੍ਰੈਵਲ ਏਜੰਟ ਦੇ ਦਫ਼ਤਰ ’ਤੇ ਹਮਲਾ ਕਰ ਤੋੜ ਭੰਨ ਕਰਨ ਅਤੇ ਕੁੜੀ ਦੇ ਕੱਪੜੇ ਪਾੜਨ ਵਾਲੇ 8 ਜਣਿਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸੇਖਵਾਂ ਸੁਰਜਨ ਸਿੰਘ ਅਤੇ ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਪ੍ਰਤਾਪ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਬੀਤੇ ਦਿਨ ਨਾਹਰ ਟ੍ਰੈਵਲ ਏਜੰਟ ਦੇ ਦਫ਼ਤਰ ਵਿਚ ਕੰਮ ਕਰਦੀ ਕੁੜੀ ਤਾਨੀਆ ਪੁੱਤਰੀ ਯਸ਼ਪਾਲ ਵਾਸੀ ਪਿੰਡ ਨਿਊ ਕੰਗ, ਧਾਰੀਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਸਾਡੇ ਦਫ਼ਤਰ ਵਿਚ 5 ਵਿਅਕਤੀ ਤੇ 3 ਜਨਾਨੀ ਆਈਆਂ, ਜਿਨ੍ਹਾਂ ਨੇ ਆਉਂਦੇ ਸਾਰ ਸਾਨੂੰ ਗਾਲੀ-ਗੋਲਚ ਕਰਨਾ ਸ਼ੁਰੂ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: 2 ਸਾਲ ਪਹਿਲਾਂ ਲਾਪਤਾ ਹੋਇਆ 12 ਸਾਲਾ ਨਮਨ ਘਰ ਪੁੱਜਾ, ਦੱਸੀ ਹੱਡ-ਚੀਰਵੀਂ ਸੱਚਾਈ

ਜਦੋਂ ਅਸੀਂ ਸਬੰਧਤ ਵਿਅਕਤੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਦਫ਼ਤਰ ਦੀ ਤੋੜ-ਭੰਨ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੇਰੇ ਕੱਪੜੇ ਪਾੜ ਦਿੱਤੇ। ਉਸ ਦੱਸਿਆ ਕਿ ਜਦੋਂ ਮੈਂ ਰੌਲਾ ਪਾਇਆ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਆਣ ਕੇ ਮੈਨੂੰ ਉਨ੍ਹਾਂ ਕੋਲੋਂ ਛੁਡਵਾਇਆ। ਥਾਣਾ ਮੁਖੀ ਤੇ ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਉਕਤ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ 5 ਵਿਅਕਤੀਆਂ ਗੁਰਸੇਵਕ ਸਿੰਘ ਪੁੱਤਰ ਗੁਰਮੇਜ ਸਿੰਘ ਤੇ ਰਵਿੰਦਰ ਕੁਮਾਰ ਪੁੱਤਰ ਨੀਲੂ ਕੁਮਾਰ, ਸੁਰਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ, ਹੀਰੋ ਸਿੰਘ ਪੁੱਤਰ ਸੁਖਵਿੰਦਰ ਸਿੰਘ, ਵਿਸ਼ਵਾਜੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ 3 ਅਣਪਛਾਤੀਆਂ ਜਨਾਨੀਆਂ ਵਿਰੁੱਧ ਮੁਕੱਦਮਾ ਦਰਜ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਮੌਕੇ ’ਤੇ ਪਹੁੰਚੇ ਟਰੈਵਲ ਏਜੰਟ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ, ਰਣਜੀਤ ਸਿੰਘ, ਗੁਰਪ੍ਰਤਾਪ ਸਿੰਘ ਪੰਨੂੰ ਆਦਿ ਨੇ ਕਿਹਾ ਕਿ ਅਸੀਂ ਪੁਲਸ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਦਿਨ-ਦਿਹਾੜੇ ਦਫ਼ਤਰ ’ਚ ਤੋੜ ਭੰਨ ਕਰਨ ਅਤੇ ਕੁੜੀ ਦੇ ਕੱਪੜੇ ਪਾੜਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਹੈ।
 


rajwinder kaur

Content Editor

Related News