ਦੀਨਾਨਗਰ ਥਾਣੇ 'ਤੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਦਿੱਤੀ ਸ਼ਰਧਾਂਜਲੀ

07/28/2023 1:59:20 PM

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਥਾਣਾ ਦੀਨਾਨਗਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਐੱਸ.ਐੱਸ.ਪੀ ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਮੁੱਖ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਮਹਿਮਾਨਾਂ ਤੋਂ ਇਲਾਵਾ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ, ਉਸ ਹਮਲੇ 'ਚ ਸ਼ਹੀਦ ਹੋਏ ਹੋਮਗਾਰਡ ਸਿਪਾਹੀ ਬੋਧ ਰਾਜ ਦੀ ਪਤਨੀ ਸੁਦੇਸ਼ ਕੁਮਾਰੀ, ਇੰਸਪੈਕਟਰ ਕਪਿਲ ਕੌਸ਼ਲ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਐੱਸ.ਐੱਸ.ਪੀ ਨੇ ਸ਼ਹੀਦ ਜਵਾਨਾਂ ਦੀਆਂ ਤਸਵੀਰਾਂ ਅੱਗੇ ਦੀਵੇ ਜਗਾ ਕੇ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਹ ਵੀ ਪੜ੍ਹੋ-ਵੱਖ-ਵੱਖ ਥਾਵਾਂ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਾਸੂਮ ਬੱਚੇ ਸਣੇ ਤਿੰਨ ਜਣਿਆਂ ਦੀ ਮੌਤ

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦਾ ਗੌਰਵਮਈ ਇਤਿਹਾਸ ਹੈ, ਜਦੋਂ ਵੀ ਸੂਬੇ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋਇਆ ਤਾਂ ਸਾਡੇ ਬਹਾਦਰ ਜਵਾਨਾਂ ਨੇ ਦੁਸ਼ਮਣ ਦੀ ਧੂੜ ਚੱਟ ਕੇ ਬਹਾਦਰੀ ਦਾ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਥਾਣੇ 'ਤੇ ਹੋਏ ਫਿਦਾਈਨ ਹਮਲੇ 'ਚ ਸਾਡੇ ਬਹਾਦਰ ਜਵਾਨਾਂ ਨੇ ਸਾਰੇ ਅੱਤਵਾਦੀਆਂ ਨੂੰ ਮਾਰ ਮੁਕਾਉਂਦਿਆਂ ਪੰਜਾਬ ਪੁਲਸ ਦਾ ਮਾਣ ਵਧਾਇਆ ਹੈ। 

ਇਹ ਵੀ ਪੜ੍ਹੋ- ਮੋਗਾ ਕਤਲ ਕਾਂਡ 'ਚ ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੋਪੀ ਡੱਲੇਵਾਲੀਆ ਗੈਂਗ ਦੇ 3 ਗੈਂਗਸਟਰ ਗ੍ਰਿਫ਼ਤਾਰ

ਐੱਸਐੱਸਪੀ ਨੇ ਕਿਹਾ ਕਿ ਸਾਡੇ ਜਵਾਨ ਹਮੇਸ਼ਾ ਐੱਸਪੀ ਬਲਜੀਤ ਸਿੰਘ, ਹੋਮ ਗਾਰਡ ਦੇ ਜਵਾਨ ਬੋਧ ਰਾਜ, ਦੇਸ ਰਾਜ ਅਤੇ ਸੁਖਦੇਵ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਤੋਂ ਪ੍ਰੇਰਨਾ ਲੈਣਗੇ, ਜਿਨ੍ਹਾਂ ਨੇ ਉਸ ਅੱਤਵਾਦੀ ਹਮਲੇ ਵਿੱਚ ਸ਼ਹਾਦਤ ਦਾ ਜਾਮ ਪੀਤਾ। ਇਸ ਮੌਕੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ 8 ਸਾਲ ਪਹਿਲਾਂ ਥਾਣੇ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਥਾਣੇ ਦੇ ਅੰਦਰ ਹੀ ਸ਼ਹੀਦੀ ਸਮਾਰਕ ਬਣਾਉਣ ਦੀ ਮੰਗ ਕੀਤੀ । ਜਿਸ ਨੂੰ ਐੱਸ.ਐੱਸ.ਪੀ ਦਿਆਮਾ ਨੇ ਕਬੂਲਦਿਆਂ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਕਿਹਾ ਕਿ ਜਲਦੀ ਹੀ ਥਾਣਾ ਦੀਨਾਨਗਰ ਵਿਖੇ ਸ਼ਹੀਦੀ ਯਾਦਗਾਰ ਬਣਾਈ ਜਾਵੇਗੀ। ਇਸ ਮੌਕੇ ਐੱਸਐੱਸਪੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਹੋਮ ਗਾਰਡ ਜਵਾਨ ਬੋਧ ਰਾਜ ਦੀ ਪਤਨੀ ਸੁਦੇਸ਼ ਕੁਮਾਰੀ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। 

ਇਹ ਵੀ ਪੜ੍ਹੋ- ਡਰੋਨ ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan