ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਭਲਕੇ ਦਿੱਤੀ ਜਾਵੇਗੀ ਸ਼ਰਧਾਂਜਲੀ

Sunday, Jan 29, 2023 - 06:15 PM (IST)

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਭਲਕੇ ਦਿੱਤੀ ਜਾਵੇਗੀ ਸ਼ਰਧਾਂਜਲੀ

ਗੁਰਦਾਸਪੁਰ (ਹਰਮਨ)- ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ 'ਚ ਹਰ ਸਾਲ ਦੀ ਤਰਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 2 ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਪੰਜ ਸਾਲਾਂ ’ਚ ਵਿਜੀਲੈਂਸ ਕੋਲ ਪਹੁੰਚੀਆਂ ਚਾਰ ਲੱਖ ਸ਼ਿਕਾਇਤਾਂ, ਅਧਿਕਾਰੀਆਂ ਦੀਆਂ ਫ਼ਾਈਲਾਂ ਬਣਨੀਆਂ ਸ਼ੁਰੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 30 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਣ ਵਾਲੇ ਇਸ ਸ਼ਰਧਾਂਜਲੀ ਸਮਾਗਮ 'ਚ ਸਮੂਹ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਲੋਕਾਂ ਦੇ ਨੁਮਾਇੰਦਿਆਂ/ਸਾਬਕਾ ਫ਼ੌਜੀ ਅਫ਼ਸਰਾਂ ਸਮੇਤ ਜ਼ਿਲ੍ਹਾ ਵਾਸੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਸਵੇਰੇ 10:45 ਤੱਕ ਇਕੱਤਰਤਾ ਹੋਣ ਤੋਂ ਬਾਅਦ ਠੀਕ 10:55 ਵਜੇ ਪੁਲਸ ਜਵਾਨਾਂ ਵੱਲੋਂ ਹਥਿਆਰ ਉੱਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਦੌਰਾਨ ਪੁਲਸ ਜਵਾਨਾਂ ਵੱਲੋਂ ਬਿਗਲ ਵਜਾਇਆ ਜਾਵੇਗਾ ਅਤੇ ਠੀਕ 11 ਵਜੇ ਤੋਂ ਬਾਅਦ 2 ਮਿੰਟ ਲਈ ਮੋਨ ਧਾਰਿਆ ਜਾਵੇਗਾ। 

ਇਹ ਵੀ ਪੜ੍ਹੋ- ਪਾਕਿਸਤਾਨ 'ਚ ਵਾਪਰਿਆ ਬੱਸ ਹਾਦਸਾ, ਕਰੀਬ 39 ਲੋਕਾਂ ਦੀ ਮੌਤ

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਵਿਅਕਤੀ ਇਸ ਸਰਧਾਂਜਲੀ ਸਮਾਗਮ ਵਿਚ ਪਹੁੰਚਣ ਦੇ ਸਮਰੱਥ ਹੋਣ ਉਹ ਆਪਣੀ ਹਾਜ਼ਰੀ ਜ਼ਰੂਰ ਭਰਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ 30 ਜਨਵਰੀ ਨੂੰ ਠੀਕ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਸ਼ਹਿਰ ਅਤੇ ਮਿਲਕ ਪਲਾਂਟ ਗੁਰਦਾਸਪੁਰ ਵਿਚ ਇੱਕੋ ਸਮੇਂ ਸਾਇਰਨ ਵੱਜਣਗੇ ਅਤੇ ਸਾਇਰਨ ਸੁਣ ਕੇ ਹਰ ਵਿਅਕਤੀ ਆਪਣਾ ਨਿੱਜੀ ਕੰਮ ਛੱਡ ਕੇ ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ 'ਚ ਵੀ ਓਸੇ ਸਮੇਂ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News