ਦੁਕਾਨ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੀਤੀ ਕੋਸ਼ਿਸ਼, ਪਹਿਲਾਂ ਵੀ 2 ਵਾਰ ਦੇ ਚੁੱਕੇ ਵਾਰਦਾਤ ਨੂੰ ਅੰਜ਼ਾਮ

Saturday, Aug 31, 2024 - 06:25 PM (IST)

ਦੁਕਾਨ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੀਤੀ ਕੋਸ਼ਿਸ਼, ਪਹਿਲਾਂ ਵੀ 2 ਵਾਰ ਦੇ ਚੁੱਕੇ ਵਾਰਦਾਤ ਨੂੰ ਅੰਜ਼ਾਮ

ਬਟਾਲਾ (ਬੇਰੀ, ਬਲਜੀਤ)-ਸਥਾਨਕ ਵਿਸ਼ਕਰਮਾ ਰੋਡ ’ਤੇ ਸਥਿਤ ਗੋਬਿੰਦ ਮਾਰਕੀਟ ਵਿਚ ਬੀਤੀ ਰਾਤ ਚੋਰਾਂ ਵੱਲੋਂ ਇਕ ਦੁਕਾਨ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਬੰਧੀ ਦੁਕਾਨ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਖੋਖਰੀ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਦੁਕਾਨ ਬੰਦ ਕਰ ਕੇ ਘਰ ਗਿਆ ਸੀ। ਅੱਜ ਸਵੇਰੇ ਉਸ ਦੇ ਦੋਸਤ ਨੇ ਸੂਚਨਾ ਦਿੱਤੀ ਕਿ ਉਸਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ, ਜਿਸ ਤੋਂ ਬਾਅਦ ਜਦੋਂ ਉਹ ਦੁਕਾਨ ’ਤੇ ਪਹੁੰਚਿਆ ਤਾਂ ਦੇਖਿਆ ਕਿ ਤਾਲੇ ਟੁੱਟੇ ਹੋਏ ਸਨ ਪਰ ਦੁਕਾਨ ’ਚੋਂ ਕੋਈ ਸਾਮਾਨ ਚੋਰੀ ਨਹੀਂ ਹੋਇਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ’ਤੇ ਦੋ ਵਾਰ ਚੋਰੀ ਹੋ ਚੁੱਕੀ ਹੈ। ਇਸ ਸਬੰਧੀ ਉਨ੍ਹਾਂ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਸਿੰਬਲ ਪੁਲਸ ਚੌਕੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਚੌਕੀ ਇੰਚਾਰਜ ਐੱਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News