ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਸੜਕ ਦੇ ਪਲਟੀ ਗੰਨਿਆਂ ਨਾਲ ਭਰੀ ਟਰਾਲੀ
Friday, Jan 09, 2026 - 01:54 PM (IST)
ਦੌਰਾਂਗਲਾ (ਨੰਦਾ)- ਦੌਰਾਂਗਲਾ ਦੇ ਨੇੜੇ ਪਿੰਡ ਦੋਸਤਪੁਰ ਤੋਂ ਕਲਾਨੌਰ ਨੂੰ ਜਾਂਦੇ ਰਾਸਤੇ 'ਚ ਗੰਨੇ ਨਾਲ ਭਰੀ ਇੱਕ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਜਾਣਕਾਰੀ ਦਿੰਦੇ ਹੋਏ ਟਰੈਕਟਰ-ਟਰਾਲੀ ਚਾਲਕ ਜਸਵੀਰ ਨੇ ਦੱਸਿਆ ਕਿ ਉਹ ਪਿੰਡ ਦੌਲਤਪੁਰ ਤੋਂ ਕਲਾਨੌਰ ਵਾਇਆ ਗੰਨਾ ਲੱਦ ਕੇ ਸ਼ੂਗਰ ਮਿੱਲ ਬਟਾਲਾ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਵਡਾਲਾ ਬਾਂਗਰ ਦੇ ਨੇੜੇ ਪਹੁੰਚਿਆ, ਤਾਂ ਉਹ ਟਰੈਕਟਰ-ਟਰਾਲੀ ਤੋਂ ਆਪਣਾ ਸੰਤੁਲਨ ਗੁਆ ਬੈਠਾ, ਜਿਸ ਕਾਰਨ ਟਰਾਲੀ ਪਲਟ ਗਈ। ਹਾਲਾਂਕਿ, ਇਸ ਹਾਦਸੇ ਵਿੱਚ ਉਸ ਦਾ ਬਚਾਅ ਹੋ ਗਿਆ ਪਰ ਟਰਾਲੀ ਦਾ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
