ਪਰਾਲੀ ਨਾਲ ਲੱਦੀ ਟਰਾਲੀ ਤਾਰਾਂ ਦੀ ਲਪੇਟ ’ਚ ਆਈ, ਮੌਤੇ ''ਤੇ ਲੱਗੀ ਭਿਆਨਕ ਅੱਗ
Monday, Oct 19, 2026 - 03:57 PM (IST)
ਹਰਸ਼ਾ ਛੀਨਾ/ਚੋਗਾਵਾਂ (ਭੱਟੀ, ਹਰਜੀਤ)- ਕਸਬਾ ਚੋਗਾਵਾਂ ਵਿਖੇ ਅੰਮ੍ਰਿਤਸਰ-ਅਟਾਰੀ ਬਾਈਪਾਸ ਨਾਲ ਲੱਗਦੇ ਰਿਹਾਇਸ਼ੀ ਇਲਾਕੇ ਵਿਚ ਪਰਾਲੀ ਦੀਆਂ ਗੱਠਾਂ ਨਾਲ ਲੱਦੀ ਇਕ ਟਰਾਲੀ ਦੇ ਅਚਾਨਕ ਬਿਜਲੀ ਦੀਆਂ ਨੀਵੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਉਸ ਨੂੰ ਭਿਆਨਕ ਅੱਗ ਲੱਗ ਗਈ। ਖੁਸ਼ਕਿਸਮਤੀ ਇਹ ਰਹੀ ਕਿ ਮੁਹੱਲਾ ਵਾਸੀਆਂ ਦੀ ਬਹਾਦਰੀ ਅਤੇ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡਾ ਜਾਨੀ-ਮਾਲੀ ਨੁਕਸਾਨ ਟਲ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਰਿਹਾਇਸ਼ੀ ਇਲਾਕੇ ’ਚ ਮਚਿਆ ਹੜਕੰਪ
ਪ੍ਰਤੱਖਦਰਸ਼ੀਆਂ ਅਨੁਸਾਰ ਜਦੋਂ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਇਸ ਰਿਹਾਇਸ਼ੀ ਖੇਤਰ ਵਿਚੋਂ ਗੁਜ਼ਰ ਰਹੀ ਸੀ ਤਾਂ ਉੱਥੇ ਲੰਘਦੀਆਂ ਬੇਹੱਦ ਨੀਵੀਆਂ ਬਿਜਲੀ ਦੀਆਂ ਤਾਰਾਂ ਨਾਲ ਇਸ ਦਾ ਸੰਪਰਕ ਹੋ ਗਿਆ। ਸਪਾਰਕਿੰਗ ਹੋਣ ਕਾਰਨ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਘਰਾਂ ਦੇ ਬਿਲਕੁੱਲ ਨੇੜੇ ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਕਿਉਂਕਿ ਅੱਗ ਦੀਆਂ ਲਪਟਾਂ ਆਸ-ਪਾਸ ਦੇ ਘਰਾਂ ਤਕ ਪਹੁੰਚਣ ਦਾ ਖ਼ਤਰਾ ਬਣ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ
ਮੁਹੱਲਾ ਵਾਸੀਆਂ ਨੇ ਤੁਰੰਤ ਹਿੰਮਤ ਅਤੇ ਸੂਝ-ਬੂਝ ਨਾਲ ਅੱਗ ਬੁਝਾਉਣ ਦੇ ਉਪਰਾਲੇ ਸ਼ੁਰੂ ਕਰ ਦਿੱਤੇ ਅਤੇ ਅੱਗ ਨੂੰ ਅੱਗੇ ਵਧਣ ਤੋਂ ਰੋਕ ਲਿਆ। ਇਸੇ ਦੌਰਾਨ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ’ਤੇ ਪਹੁੰਚ ਗਈ, ਜਿਸ ਦੇ ਅਮਲੇ ਨੇ ਲੋਕਾਂ ਦੇ ਸਹਿਯੋਗ ਨਾਲ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
