ਦਿਮਾਗੀ ਤੌਰ ’ਤੇ ਪਰੇਸ਼ਾਨ ਜਨਾਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਮੌਤ

Saturday, Jun 25, 2022 - 05:39 PM (IST)

ਦਿਮਾਗੀ ਤੌਰ ’ਤੇ ਪਰੇਸ਼ਾਨ ਜਨਾਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਮੌਤ

ਬਟਾਲਾ (ਸਾਹਿਲ, ਯੋਗੀ, ਅਸ਼ਵਨੀ) - ਬਟਾਲਾ ਵਿਖੇ ਜ਼ਹਿਰੀਲੀ ਚੀਜ਼ ਖਾਣ ਨਾਲ ਇਕ ਜਨਾਨੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸਤਨਾਮ ਸਿੰਘ, ਏ.ਐੱਸ.ਆਈ ਸੁਲੱਖਣ ਸਿੰਘ ਅਤੇ ਕਾਂਸਟੇਬਲ ਸੰਦੀਪ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਤਰੁਣਪ੍ਰੀਤ ਕੌਰ ਉਰਫ ਨਿਰਮਲ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਕੋਟ ਟੋਡਰ ਮੱਲ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ। ਉਹ ਪਿਛਲੇ ਕਰੀਬ ਇਕ ਸਾਲ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਚਲੀ ਆ ਰਹੀ ਸੀ।

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਸ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਹਾਲਤ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਗੁਰੂ ਰਾਮਦਾਸ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਤਰੁਣਪ੍ਰੀਤ ਕੌਰ ਦੇ ਦੋ ਬੱਚੇ ਹਨ। ਮ੍ਰਿਤਕ ਦੇ ਭਰਾ ਸਰਵਣ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜੰਡੋਏ ਦੇ ਬਿਆਨਾਂ ਦੇ ਆਧਾਰ ’ਤੇ 174 ਸੀ.ਆਰ.ਪੀ.ਸੀ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।


author

rajwinder kaur

Content Editor

Related News