ਟਰੱਕ ਚਾਲਕ ਨੇ ਵਿਦਿਆਰਥਣ ਨੂੰ ਕੁਚਲਿਆ, ਮੌਤ

Tuesday, Jan 24, 2023 - 11:21 AM (IST)

ਟਰੱਕ ਚਾਲਕ ਨੇ ਵਿਦਿਆਰਥਣ ਨੂੰ ਕੁਚਲਿਆ, ਮੌਤ

ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਵੇਰਕਾ ਬਾਈਪਾਸ ’ਤੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਐਕਟਿਵਾ ’ਤੇ ਆਪਣੇ ਘਰ ਜਾ ਰਹੀ ਵਿਦਿਆਰਥਣ ਪ੍ਰਦੀਪ ਕੌਰ ਵਾਸੀ ਰਈਆ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਅਜਨਾਲਾ ਵਿਖੇ ਨਸ਼ਾ ਤਸਕਰ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, ਬਰਾਮਦ ਹੋਈ 1 ਕਿੱਲੋ ਹੈਰੋਇਨ

ਜਾਣਕਾਰੀ ਮੁਤਾਬਕ ਮ੍ਰਿਤਕ ਪ੍ਰਦੀਪ ਕੌਰ ਮਜੀਠਾ ਰੋਡ ਸਥਿਤ ਇਕ ਪ੍ਰਾਈਵੇਟ ਸਕੂਲ ਵਿਚ ਬਾਰਵੀਂ ਕਲਾਸ ਦੀ ਵਿਦਿਆਰਥਣ ਸੀ ਅਤੇ ਇੱਥੇ ਆਪਣੇ ਰਿਸ਼ਤੇਦਾਰਾਂ ਕੋਲ ਰਹਿ ਕੇ ਪੜ੍ਹਾਈ ਕਰ ਰਹੀ ਸੀ। ਥਾਣਾ ਸਦਰ ਦੀ ਪੁਲਸ ਨੇ ਟਰੱਕ ਚਾਲਕ ਪੰਕਜ ਵਾਸੀ ਊਨਾ ਨੂੰ ਗ੍ਰਿਫ਼ਤਾਰ ਕਰ ਲਿਆ। ਦੂਸਰੇ ਪਾਸੇ ਪੁਲਸ ਵਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਕੁਮਾਰ ਨੇ ਦਿੱਤੀ।

ਇਹ ਵੀ ਪੜ੍ਹੋ- ਬਟਾਲਾ ਵਿਖੇ ਗੁਆਂਢੀ ਮੁੰਡੇ ਤੋਂ ਦੁਖੀ ਔਰਤ ਨੇ ਕੀਤੀ ਖ਼ੁਦਕੁਸ਼ੀ, ਪਤੀ ਵੱਲੋਂ ਵੱਡਾ ਖ਼ੁਲਾਸਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News