ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਟਰੱਕ ਡਰਾਈਵਰ ਦੀ ਮੌਤ
Thursday, Apr 27, 2023 - 10:44 AM (IST)

ਅਜਨਾਲਾ (ਗੁਰਜੰਟ)- ਪਿੰਡ ਸਰਾਂ ਦੇ ਟਰੱਕ ਡਰਾਈਵਰ ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਸਰਬਜੀਤ ਸਿੰਘ (40) ਪੁੱਤਰ ਦਲਜੀਤ ਸਿੰਘ ਵਾਸੀ ਸਰਾਂ ਦੇ ਰਿਸ਼ਤੇਦਾਰ ਪਰਮਜੀਤ ਸਿੰਘ ਅਤੇ ਨੰਬਰਦਾਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਨਸ਼ੇ ਦਾ ਆਦੀ ਹੋਣ ਕਾਰਨ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ 'ਤੇ ਤਰੁਣ ਚੁੱਘ ਨੇ ਦਿੱਤੀ ਪ੍ਰਤੀਕਿਰਿਆ
ਮ੍ਰਿਤਕ ਸਰਬਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੀ ਜੇਬ 'ਚੋਂ ਇਕ ਇੰਜੈਕਸ਼ਨ ਅਤੇ ਨਸ਼ੇ ਵਾਲੇ ਲਿਫ਼ਾਫ਼ੇ ਦਾ ਟੁਕੜਾ ਬਰਾਮਦ ਹੋਇਆ।
ਇਹ ਵੀ ਪੜ੍ਹੋ- ਮੋਰਿੰਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।