ਕੋਟਲੀ ਅੰਡਰਪਾਸ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ, ਕਈ ਪਿੰਡਾਂ ਦੀ ਬਿਜਲੀ ਠੱਪ

Monday, Jul 27, 2026 - 12:24 PM (IST)

ਕੋਟਲੀ ਅੰਡਰਪਾਸ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ, ਕਈ ਪਿੰਡਾਂ ਦੀ ਬਿਜਲੀ ਠੱਪ

ਪਠਾਨਕੋਟ(ਸ਼ਾਰਦਾ) : ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਮਾਰਗ ’ਤੇ ਕੋਟਲੀ ਅੰਡਰਪਾਸ ਨੇੜੇ ਇਕ ਟਰੱਕ ਪਲਟ ਜਾਣ ਕਾਰਨ ਬਿਜਲੀ ਵਿਭਾਗ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਹਾਦਸੇ ਦੌਰਾਨ ਟਰੱਕ ਬਿਜਲੀ ਦੇ ਖੰਭੇ ਅਤੇ ਤਾਰਾਂ ਨਾਲ ਟਕਰਾ ਗਿਆ, ਜਿਸ ਕਾਰਨ ਬਿਜਲੀ ਦਾ ਢਾਂਚਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਕਈ ਪਿੰਡਾਂ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ।

ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ

ਸੂਚਨਾ ਮਿਲਦੇ ਹੀ ਬਿਜਲੀ ਵਿਭਾਗ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਨੁਕਸਾਨੀਆਂ ਤਾਰਾਂ ਤੇ ਹੋਰ ਸਾਜ਼ੋ-ਸਾਮਾਨ ਦੀ ਮੁਰੰਮਤ ਦੇ ਕੰਮ ’ਚ ਜੁੱਟ ਗਈ। ਬਿਜਲੀ ਵਿਭਾਗ ਸਰਨਾ ਦੇ ਉਪ ਮੰਡਲ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਸਪਲਾਈ ਨੂੰ ਜਲਦੀ ਤੋਂ ਜਲਦੀ ਮੁੜ ਬਹਾਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਕਾਰਨ ਬਿਜਲੀ ਵਿਭਾਗ ਨੂੰ ਲਗਭਗ 80 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ’ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਸਦਰ ਥਾਣੇ ’ਚ ਵੀ ਸੂਚਨਾ ਦਰਜ ਕਰਵਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News