ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ

Saturday, Sep 26, 2026 - 06:10 PM (IST)

ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ

ਪਠਾਨਕੋਟ/ਭੋਆ (ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਦੇ ਭੋਆ ਇਲਾਕੇ ਦੇ ਪਿੰਡ ਪੰਮਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੇ ਭਰਾ ਦੇ ਸਾਹਮਣੇ ਹੀ ਇਹ ਘਟਨਾ ਵਾਪਰ ਗਈ, ਜਿਸ ਤੋਂ ਬਾਅਦ ਭਰਾ ਰੋਂਦਾ-ਵਿਲਕਦਾ ਨਜ਼ਰ ਆਇਆ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !

ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਆਪਣੇ ਦੋ ਬੱਚਿਆਂ ਸਮੇਤ ਇੱਕ ਬੀਮਾਰ ਰਿਸ਼ਤੇਦਾਰ ਨੂੰ ਕਠੂਆ ਵਿਖੇ ਮਿਲਣ ਲਈ ਜਾ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਦੌਰਾਨ ਦੋਵੇਂ ਬੱਚੇ ਵਾਲ-ਵਾਲ ਬਚ ਗਏ, ਜਦਕਿ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕੀਤੀ ਗਈ। ਜਿਸ ਵਿੱਚ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News