ਨੈਸ਼ਨਲ ਹਾਈਵੇ ''ਤੇ ਪਲਟਿਆ ਬਜਰੀ ਨਾਲ ਭਰਿਆ ਟਰੱਕ, ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਕੱਢਿਆ ਬਾਹਰ
Friday, Jun 12, 2026 - 04:54 PM (IST)
ਗੁਰਦਾਸਪੁਰ(ਗੁਰਪ੍ਰੀਤ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਤੇ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਨੇੜੇ ਬੱਜਰੀ ਨਾਲ ਭਰਿਆ ਹੋਇਆ ਟਰੱਕ ਪਲਟ ਗਿਆ। ਡਰਾਈਵਰ ਅਨੁਸਾਰ ਚਲਦੇ ਟਰੱਕ ਦੀਆਂ ਕਮਾਣੀਆਂ (ਮੇਨ ਪਟਾ) ਟੁੱਟਣ ਕਾਰਨ ਉਸ ਦਾ ਟਰੱਕ ਕਾਬੂ 'ਚ ਨਹੀਂ ਰਿਹਾ ਤੇ ਟਰੱਕ ਪਲਟ ਗਿਆ । ਨਜ਼ਦੀਕ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਕੰਮ ਕਰਦੇ ਕੁਝ ਲੋਕਾਂ ਨੇ ਟਰੱਕ ਦਾ ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਿਆ। ਇਸ ਹਾਦਸੇ ਦੌਰਾਨ ਡਰਾਈਵਰ ਦੇ ਮਾਮੂਲੀ ਸੱਟਾ ਲੱਗੀਆਂ, ਜਿਸ ਨੂੰ ਨਜ਼ਦੀਕ ਦੇ ਸੰਧੂ ਹਸਪਤਾਲ ਦੇ ਡਾਕਟਰਾਂ ਵੱਲੋਂ ਮੁਫਤ ਮੁੱਢਲੀ ਡਾਕਟਰੀ ਸਹਾਇਤਾ ਮੁਹਈਆ ਕਰਵਾਈ ਗਈ ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ
ਡਰਾਈਵਰ ਅਮਰੀਕ ਸਿੰਘ ਵਾਸੀ ਬਟਾਲਾ ਦਾ ਕਹਿਣਾ ਹੈ ਕਿ ਉਹ ਪਠਾਨਕੋਟ ਤੋਂ ਬਜਰੀ ਲੱਦ ਕੇ ਅੰਮ੍ਰਿਤਸਰ ਜਾ ਰਿਹਾ ਸੀ ਤੇ ਜਦੋਂ ਉਹ ਧਾਰੀਵਾਲ ਨੇੜੇ ਪਹੁੰਚਿਆ ਤਾਂ ਇਹ ਹਾਦਸਾ ਵਾਪਰ ਗਿਆ। ਹਾਲਾਂਕਿ ਹਾਦਸੇ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਟਰੱਕ ਦਾ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
