ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
Saturday, Sep 12, 2026 - 06:05 PM (IST)
ਤਾਰਾਗੜ੍ਹ/ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)— ਤਾਰਾਗੜ੍ਹ ਪੁਲਸ ਨੇ ਇੱਕ ਮਹਿਲਾ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਝਪਟਣ ਦੇ ਮਾਮਲੇ ਵਿੱਚ ਦੋ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਅਨੁਸਾਰ ਮੁਲਜ਼ਮਾਂ ਦੀ ਪਹਿਚਾਣ ਭੁਪਿੰਦਰ ਸਿੰਘ ਵਾਸੀ ਪਿੰਡ ਉਦੀਪੁਰ ਅਤੇ ਨੀਰਜ ਵਾਸੀ ਅਵਾਂਖਾ, ਥਾਣਾ ਦੀਨਾਨਗਰ ਵਜੋਂ ਹੋਈ ਹੈ। ਇਸ ਸਬੰਧੀ ਡੀਐਸਪੀ ਦਿਹਾਤੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੰਯੋਗਤਾ ਦੇਵੀ ਪਤਨੀ ਸੁਰਿੰਦਰ ਸਿੰਘ ਵਾਸੀ ਝੇਲਾ ਆਮਦਾ ਵੱਲੋਂ ਤਾਰਾਗੜ੍ਹ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਅਨੁਸਾਰ ਉਹ ਆਪਣੀ ਸੱਸ ਕਮਲੇਸ਼ ਦੇਵੀ ਨਾਲ ਸਕੂਟੀ ’ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਨਵੋਦਿਆ ਵਿਦਿਆਲੇ ਨਾਜੋਚੱਕ ਵਿਖੇ ਆਪਣੇ ਲੜਕੇ ਨੂੰ ਮਿਲਣ ਲਈ ਜਾ ਰਹੀ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
ਸ਼ਿਕਾਇਤਕਰਤਾ ਮੁਤਾਬਕ ਜਦੋਂ ਉਹ ਸ਼ੈਲੋਵਾਲ ਦੇ ਕਰੀਬ ਪਹੁੰਚੀਆਂ ਤਾਂ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉਨ੍ਹਾਂ ਦੇ ਨੇੜੇ ਆਏ ਤੇ ਝਪਟਾ ਮਾਰ ਕੇ ਕਮਲੇਸ਼ ਦੇਵੀ ਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਅਤੇ ਪਰਮਾਨੰਦ ਵੱਲ ਫ਼ਰਾਰ ਹੋ ਗਏ। ਘਟਨਾ ਦੌਰਾਨ ਝਪਟਮਾਰੀ ਕਾਰਨ ਕਮਲੇਸ਼ ਦੇਵੀ ਸਕੂਟੀ ਤੋਂ ਹੇਠਾਂ ਡਿੱਗ ਪਈ, ਜਿਸ ਨਾਲ ਉਸ ਨੂੰ ਸੱਟਾਂ ਲੱਗਣ ਦੀ ਗੱਲ ਸ਼ਿਕਾਇਤ ਵਿੱਚ ਦਰਜ ਕੀਤੀ ਗਈ ਹੈ। ਘਟਨਾ ਤੋਂ ਬਾਅਦ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕੀਤੀ ਅਤੇ ਕਾਰਵਾਈ ਕਰਦਿਆਂ ਦੋਵੇਂ ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
