ਰਣਜੀਤ ਐਵੀਨਿਊ ਸਨੂਕਰ ਸੈਂਟਰ ''ਚ ਨੌਜਵਾਨ ''ਤੇ ਹਮਲੇ ਮਾਮਲੇ ''ਚ ਦੋ ਦੋਸ਼ੀ ਗ੍ਰਿਫ਼ਤਾਰ

Monday, Jun 29, 2026 - 12:41 PM (IST)

ਰਣਜੀਤ ਐਵੀਨਿਊ ਸਨੂਕਰ ਸੈਂਟਰ ''ਚ ਨੌਜਵਾਨ ''ਤੇ ਹਮਲੇ ਮਾਮਲੇ ''ਚ ਦੋ ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ 'ਚ ਇਕ ਨੌਜਵਾਨ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੀਤੇ ਦਿਨੀਂ ਰਣਜੀਤ ਐਵੀਨਿਊ ਦੇ ਬੀ-ਬਲਾਕ ਸਥਿਤ ਇੱਕ ਸਨੂਕਰ ਸੈਂਟਰ ਵਿਚ ਹੋਏ ਇਸ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ ਵਿੱਚ ਆਈ ਸੀ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਸੀਪੀ ਵਨੀਲਾ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਰਣਜੀਤ ਐਵੀਨਿਊ ਦੇ ਐਸਐਚਓ ਵੱਲੋਂ ਤੁਰੰਤ ਟੀਮਾਂ ਗਠਿਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪੁਲਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਦੋ ਮੁੱਖ ਮੁਲਜ਼ਮਾਂ ਸਾਹਿਲ ਅਤੇ ਰਿਤਿਕ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਕਿ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ- ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ

ਏਡੀਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪੀੜਤ ਪ੍ਰਯਾਸ ਸ਼ਰਮਾ ਅਤੇ ਦੋਸ਼ੀਆਂ ਵਿਚਾਲੇ ਲਗਭਗ ਦੋ ਮਹੀਨੇ ਪਹਿਲਾਂ ਸ਼ਕਤੀ ਨਗਰ ਸਥਿਤ ਇੱਕ ਸਨੂਕਰ ਸੈਂਟਰ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ। ਉਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਹਮਲਾ ਕੀਤਾ ਗਿਆ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵਾਇਰਲ ਵੀਡੀਓ ਵਿੱਚ ਜੋ ਹਥਿਆਰ ਦਿਖਾਈ ਦੇ ਰਿਹਾ ਹੈ, ਉਹ ਕੋਈ ਅਸਲੀ ਹਥਿਆਰ ਨਹੀਂ, ਸਗੋਂ ਇੱਕ ਟੌਏ ਪਿਸਤੌਲ ਹੈ। ਹਾਲਾਂਕਿ ਪੁਲਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

ਜ਼ਿਕਰਯੋਗ ਹੈ ਕਿ ਇਸ ਹਮਲੇ ਦੌਰਾਨ ਪ੍ਰਯਾਸ ਸ਼ਰਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਦੀ ਇੱਕ ਉਂਗਲੀ ਵੀ ਕੱਟੀ ਗਈ। ਘਟਨਾ ਤੋਂ ਬਾਅਦ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੂਜੇ ਪਾਸੇ, ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਏਡੀਸੀਪੀ ਵਨੀਲਾ ਨੇ ਕਿਹਾ ਕਿ ਪੰਜਾਬ ਪੁਲਸ ਅਤੇ ਅੰਮ੍ਰਿਤਸਰ ਪੁਲਸ ਹਰ ਗੰਭੀਰ ਅਪਰਾਧ ਨੂੰ ਜਲਦ ਤੋਂ ਜਲਦ ਟਰੇਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਘਟਨਾ ਨੂੰ ਗਲਤ ਅਫਵਾਹਾਂ ਨਾਲ ਨਾ ਜੋੜਣ ਅਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਲਈ ਪੁਲਸ ਦਾ ਸਹਿਯੋਗ ਕਰਨ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News