ਤਰਨਤਾਰਨ: ਹੈਰੋਇਨ ਤੇ 3 ਲੱਖ 84 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

10/14/2022 12:39:03 PM

ਤਰਨਤਾਰਨ (ਰਮਨ, ਜ.ਬ) - ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਅਤੇ 3 ਲੱਖ 84 ਹਜ਼ਾਰ ਭਾਰਤੀ ਕਰੰਸੀ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਐੱਸ.ਐੱਚ.ਓ. ਬਲਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਪੁਲ ਨਹਿਰ ਮੋਹਨਪੁਰਾ ਤੋਂ ਇਕ ਵਾਲਕਸਵੇਗਨ ਪੋਲੋ ਕਾਰ ਨੰਬਰ ਪੀ.ਬੀ.46.ਐੱਸ.7966 ਸਵਾਰ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। 

ਪੜ੍ਹੋ ਇਹ ਵੀ ਖ਼ਬਰ : ਪਾਕਿ ਡਰੋਨਾਂ ਰਾਹੀਂ ਪੰਜਾਬ ’ਚ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਨੇ ਖ਼ਤਰਨਾਕ ਸੰਕੇਤ, ਵਾਪਰ ਸਕਦੀ ਹੈ ਕੋਈ ਵਾਰਦਾਤ

ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣਾ ਨਾਮ ਸ਼ੇਰੇਪ੍ਰਤਾਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪੱਖੋਪੁਰ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਕਤ ਵਿਅਕਤੀ ਦੇ ਕੋਲੋਂ 50 ਗ੍ਰਾਮ ਹੈਰੋਇਨ ਤੇ 3 ਲੱਖ 84 ਹਜ਼ਾਰ ਰੁਪਏ ਭਾਰਤੀ ਕਰੰਸੀ ਬਰਾਮਦ ਹੋਈ। ਇਸ ਮਾਮਲੇ ਦੇ ਸਬੰਧ ’ਚ ਥਾਣਾ ਚੋਹਲਾ ਸਾਹਿਬ ’ਚ ਮੁਕੱਦਮਾ ਨੰਬਰ 126 ਧਾਰਾ 21ਬੀ/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ

ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਸਰਬਜੀਤ ਸਿੰਘ ਨੇ ਗਸ਼ਤ ਦੌਰਾਨ ਇਕ ਸਵਿਫ਼ਟ ਕਾਰ ਨੰਬਰ ਪੀ.ਬੀ.03.ਐੱਸ.0926 ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਨੌਜਵਾਨ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ਹਰੀਕੇ ਵਜੋਂ ਹੋਈ। ਐੱਸ.ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।


rajwinder kaur

Content Editor

Related News