ਚਾਈਨਾ ਡੋਰ ਦੇ 14 ਗੱਟੂਆਂ ਸਮੇਤ ਦੋ ਗ੍ਰਿਫ਼ਤਾਰ
Sunday, Jan 15, 2023 - 01:49 PM (IST)
ਤਰਨਤਾਰਨ (ਰਮਨ,ਜ.ਬ)- ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚਾਈਨਾ ਡੋਰ ਵੇਚਣ ’ਤੇ ਲਗਾਈ ਹੋਈ ਪਾਬੰਦੀ ਦੇ ਬਾਵਜੂਦ ਚਾਈਨਾ ਡੋਰ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ 14 ਗੱਟੂਆਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਅਮਰੀਕਾ ’ਚ ਤੂਫ਼ਾਨ ਕਾਰਨ ਢਹਿ-ਢੇਰੀ ਹੋਏ ਮਕਾਨ; ਮਲਬੇ ’ਚੋਂ ਕੱਢੇ ਗਏ ਲੋਕ, 9 ਮਰੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਵਜਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਟੀ ਆਪਣੀ ਦੁਕਾਨ ’ਚ ਚਾਈਨਾ ਡੋਰ ਵੇਚ ਰਿਹਾ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਵਜਿੰਦਰ ਸਿੰਘ ਨੂੰ 11 ਚਾਈਨਾ ਡੋਰ ਦੇ ਗੱਟੂਆਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, 21 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਿਕਰਮ ਸਿੰਘ ਨੇ ਪਰਗਟ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮਾੜੀਮੇਘਾ ਨੂੰ ਚਾਈਨਾ ਡੋਰ ਦੇ 3 ਗੱਟੂਆਂ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।