ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੇ 5 ਮੋਟਰਸਾਈਕਲ ਸਮੇਤ ਦੋ ਗ੍ਰਿਫ਼ਤਾਰ
Sunday, Dec 11, 2022 - 05:13 PM (IST)

ਅੰਮ੍ਰਿਤਸਰ (ਸੰਜੀਵ)- ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ ਵੱਖ-ਵੱਖ ਇਲਾਕਿਆਂ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਨ੍ਹਾਂ ਵਿਚ ਪੁਲਸ ਨੇ ਗਿਰੋਹ ਦੇ ਸਰਗਣੇ ਗੁਰਪ੍ਰੀਤ ਸਿੰਘ ਗੋਪੀ ਅਤੇ ਉਸ ਦੇ ਸਾਥੀ ਸੁਖਦੇਵ ਸਿੰਘ ਸੁੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਤੋਂ ਚੋਰੀ ਕੀਤੇ ਗਏ ਪੰਜ ਮੋਟਰਸਾਈਕਲ ਬਰਾਮਦ ਹੋਏ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਇਹ ਖੁਲਾਸਾ ਥਾਣਾ ਸੀ-ਡਵੀਜ਼ਨ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਕੀਤਾ।
ਇਹ ਵੀ ਪੜ੍ਹੋ- ਕੁੜੀ ਦੇ ਸਹੁਰੇ ਘਰੋਂ ਆਏ ਫੋਨ ਨੇ ਕੀਤਾ ਹੈਰਾਨ, ਅੱਖਾਂ ਸਾਹਮਣੇ ਧੀ ਦੀ ਲਾਸ਼ ਵੇਖ ਧਾਹਾਂ ਮਾਰ ਰੋਏ ਮਾਪੇ
ਉਨ੍ਹਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਰਿਮਾਂਡ ਦੌਰਾਨ ਉਨ੍ਹਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚਾਰ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਸ ਮੁਲਜ਼ਮਾਂ ਤੋਂ ਹੋਰ ਮੁੱਢਲੀ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਅੰਜ਼ਾਮ ਦਿੱਤੀਆਂ ਗਈਆਂ ਕਈ ਹੋਰ ਵਾਰਦਾਤਾਂ ਦੇ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪਤੰਗ ਲੁੱਟਦਿਆਂ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਏ 12 ਸਾਲਾ ਬੱਚੇ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।