ਪੁਲਸ ਦੀ ਸਖ਼ਤ ਕਾਰਵਾਈ, ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਮੋਟਰਸਾਈਕਲ ਸਮੇਤ ਦੋ ਗ੍ਰਿਫ਼ਤਾਰ

Friday, Apr 19, 2024 - 02:58 PM (IST)

ਪੁਲਸ ਦੀ ਸਖ਼ਤ ਕਾਰਵਾਈ, ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਮੋਟਰਸਾਈਕਲ ਸਮੇਤ ਦੋ ਗ੍ਰਿਫ਼ਤਾਰ

ਬਟਾਲਾ (ਸਾਹਿਲ)-ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕਰਦਿਆਂ ਦੋ ਜਣਿਆ ਨੂੰ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਚੌਕੀ ਸਿੰਬਲ ਬਟਾਲਾ ਦੇ ਇੰਚਾਰਜ ਏ.ਐੱਸ.ਆਈ ਸੁਖਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਮੋੜ ਪਿੰਡ ਕਿਲਾ ਟੇਕ ਸਿੰਘ ਜੀ.ਟੀ. ਰੋਡ ਤੋਂ ਕਾਬੂ ਕੀਤਾ।

ਇਹ ਵੀ ਪੜ੍ਹੋ- ਵਿਦੇਸ਼ੋਂ ਆਈ ਮੰਦਭਾਗੀ ਖ਼ਬਰ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ

ਜਿੰਨ੍ਹਾਂ ਨੇ ਮੁੱਢਲੀ ਪੁੱਛਗਿਛ ਦੌਰਾਨ ਆਪਣਾ ਨਾਮ ਪਤਾ ਕ੍ਰਮਵਾਰ ਮੇਜਰ ਗਿੱਲ ਪੁੱਤਰ ਚੈਂਚਲ ਮਸੀਹ ਵਾਸੀ ਤੇਲੀਆਂਵਾਲ ਅਤੇ ਡੈਨੀਅਲ ਮਸੀਹ ਪੁੱਤਰ ਸੈਮੂਅਲ ਮਸੀਹ ਵਾਸੀ ਪ੍ਰੇਮ ਨਗਰ ਬੋਹੜਾਂਵਾਲਾ ਬਟਾਲਾ ਦੱਸੇ ਅਤੇ ਤਲਾਸ਼ੀ ਲੈਣ ’ਤੇ ਮੇਜਰ ਗਿੱਲ ਕੋਲੋਂ 200 ਨਸ਼ੀਲੀਆਂ ਗੋਲੀਆਂ ਅਤੇ ਡੈਨੀਅਲ ਮਸੀਹ ਕੋਲੋਂ 100 ਨਸ਼ੀਲੀਆਂ ਗੋਲੀਆਂ ਸਮੇਤ ਇਕ ਖਿਡੌਣਾ ਪਿਸਤੌਲ ਤੇ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ। ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਦੇ ਬਾਅਦ ਉਕਤ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News