ਨਸ਼ਾ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ, ਸਿਲਵਰ ਪੇਪਰ ਤੇ ਲਾਈਟਰ ਬਰਾਮਦ

Monday, Sep 14, 2026 - 02:38 PM (IST)

ਨਸ਼ਾ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ, ਸਿਲਵਰ ਪੇਪਰ ਤੇ ਲਾਈਟਰ ਬਰਾਮਦ

ਗੁਰਦਾਸਪੁਰ (ਹਰਮਨ): ਜ਼ਿਲਾ ਗੁਰਦਾਸਪੁਰ ਪੁਲਸ ਵਲੋਂ ਅਪਰਾਧਿਕ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਦੋਰਾਂਗਲਾ ਦੀ ਪੁਲਸ ਨੇ ਪਿੰਡ ਗੰਜਾ ਨੇੜੇ ਤਕੀਆ ਕੋਲੋਂ ਲੁਕ-ਛਿਪ ਕੇ ਨਸ਼ਾ ਕਰ ਰਹੇ ਦੋ ਯੁਵਕਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਰਾਜ ਪਾਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਭਾਲ ਅਤੇ ਗਸ਼ਤ ਦੇ ਸਬੰਧ ਵਿੱਚ ਪਿੰਡ ਗੰਜਾ ਨੇੜੇ ਤਕੀਆ ਕੋਲ ਮੌਜੂਦ ਸਨ। ਇਸੇ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ, ਜੋ ਲੁਕ-ਛਿਪ ਕੇ ਨਸ਼ੇ ਦੀ ਵਰਤੋਂ ਕਰ ਰਹੇ ਸਨ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੋਹਨਪ੍ਰੀਤ ਸਿੰਘ ਅਤੇ ਟਾਰਜ਼ਨ ਵਜੋਂ ਹੋਈ ਹੈ। ਮੌਕੇ 'ਤੇ ਕੀਤੀ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਨਸ਼ਾ ਕਰਨ ਲਈ ਵਰਤਿਆ ਜਾ ਰਿਹਾ ਇਕ ਸਿਲਵਰ ਪੇਪਰ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਥਾਣਾ ਦੋਰਾਗਲਾ ਦੀ ਪੁਲਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News