ਹਥਿਆਰ ਦੀ ਨੋਕ ''ਤੇ ਵਾਹਨ ਖੋਹਣ ਵਾਲੇ ਦੋ ਗ੍ਰਿਫ਼ਤਾਰ, ਕਾਰ ਤੇ ਹੈਰੋਇਨ ਸਮੇਤ ਹੋਰ ਸਾਮਾਨ ਬਰਾਮਦ

Monday, Apr 24, 2023 - 01:06 PM (IST)

ਤਰਨਤਾਰਨ (ਰਮਨ)- ਹਥਿਆਰ ਦੀ ਨੋਕ 'ਤੇ ਵਾਹਨ ਖੋਹਣ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ ਇਕ ਕਾਰ, ਦੋ ਮੋਟਰਸਾਈਕਲ, ਇਕ ਪਿਸਤੌਲ, 300 ਗ੍ਰਾਮ ਹੈਰੋਇਨ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਗ੍ਰਿਫਤਾਰ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਿਆ ਵੱਡਾ ਫ਼ੈਸਲਾ

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲ ਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਮੂਹ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਬੀਤੇ 48 ਘੰਟੇ ਪਹਿਲਾਂ ਨਵੀਨ ਚੰਦੇਲ ਪੁੱਤਰ ਕਿਸ਼ੋਰੀ ਚੰਦੇਲ ਨਿਵਾਸੀ ਪਿੰਡ ਮਲਾਵਰ ਹਿਮਾਚਲ ਪ੍ਰਦੇਸ਼ ਦੀ ਕਾਰ 3 ਨਕਾਬਪੋਸ਼ਾਂ ਵੱਲੋਂ ਖੋਹ ਲਈ ਗਈ ਸੀ। ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਇਸ ਬਾਬਤ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ- ਹਰੀਕੇ ਥਾਣੇ ਨੇੜਿਓਂ ਹੈਂਡ ਗ੍ਰਨੇਡ ਤੇ ਕਾਰਤੂਸ ਬਰਾਮਦ, ਇਲਾਕੇ 'ਚ ਫ਼ੈਲੀ ਸਨਸਨੀ

ਉਨ੍ਹਾਂ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਪੁਲ ਘੜਕਾ ਨਜ਼ਦੀਕ ਨਾਕਾਬੰਦੀ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਜਰਨੈਲ ਸਿੰਘ ਵਾਸੀ ਠੱਠੀਆਂ ਮਹੰਤਾਂ ਅਤੇ ਪਵਨਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਦਰਗਾਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਪੁੱਛਗਿੱਛ ਦੌਰਾਨ ਇਕ 32 ਬੋਰ ਪਿਸਤੌਲ, ਚਾਰ ਜ਼ਿਦਾ ਰੌਂਦ, 2 ਮੋਟਰ ਸਾਈਕਲ, ਪਿਸਤੌਲ ਦੀ ਨੋਕ 'ਤੇ ਖੋਹੀ ਗਈ ਕਾਰ ਨੂੰ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਟ੍ਰੈਫ਼ਿਕ ਪੁਲਸ ਨੇ ਨਾਬਾਲਿਗ ਬੱਚੇ ਨੂੰ ਈ-ਰਿਕਸ਼ਾ ਚਲਾਉਂਦੇ ਰੋਕਿਆ, ਫਿਰ ਪਿਓ ਨੂੰ ਬੁਲਾ ਦਿੱਤੀ ਇਹ ਨਸੀਹਤ

ਟ੍ਰੈਫ਼ਿਕ ਪੁਲਸ ਨੇ ਨਾਬਾਲਿਗ ਬੱਚੇ ਨੂੰ ਈ-ਰਿਕਸ਼ਾ ਚਲਾਉਂਦੇ ਰੋਕਿਆ, ਫਿਰ ਪਿਓ ਨੂੰ ਬੁਲਾ ਦਿੱਤੀ ਇਹ ਨਸੀਹਤਉਨ੍ਹਾਂ ਕਿਹਾ ਕਿ ਮੁਲਜ਼ਮ ਲਵਪ੍ਰੀਤ ਸਿੰਘ ਪਾਸੋਂ ਪੁੱਛਗਿੱਛ ਦੌਰਾਨ 300 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਮੋਟਰ ਸਾਈਕਲਾਂ ਵਿੱਚੋਂ ਇੱਕ ਮੋਟਰਸਾਈਕਲ ਬੀਤੇ ਦਿਨੀਂ ਸਰਹਾਲੀ ਨਜ਼ਦੀਕ ਤੋਂ ਲਵਪ੍ਰੀਤ ਸਿੰਘ ਵੱਲੋਂ ਖੋਹ ਲਿਆ ਗਿਆ ਸੀ, ਜਿਸ ਨੂੰ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਕੋਈ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News