ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Monday, Aug 26, 2024 - 12:59 PM (IST)

ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ (ਰਮਨ)-ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ.ਪੀ. ਡੀ ਅਜੇਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ ਕਰਮਜੀਤ ਕੌਰ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਰੋਕ ਕੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਉਸ ਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। 

SGPC ਦੀ ਸ਼ਿਕਾਇਤ ਮਗਰੋਂ ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਨਾਜਾਇਜ਼ ਹੋਟਲ 'ਤੇ ਵੱਡੀ ਕਾਰਵਾਈ

ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਭੁਪਿੰਦਰ ਸਿੰਘ ਉਰਫ ਲਾਡੀ ਵਾਸੀ ਮਾਣੋਚਾਹਲ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ ਗੁਰਦੀਪ ਸਿੰਘ ਨੇ ਗਸ਼ਤ ਦੌਰਾਨ ਸਾਜਨ ਸਿੰਘ ਵਾਸੀ ਭਿੱਖੀਵਿੰਡ ਨੂੰ 114 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮੁਲਜ਼ਮਾਂ ਦੇ ਖਿਲਾਫ ਸਬੰਧਤ ਥਾਣਿਆਂ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News