ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Sunday, Jun 22, 2025 - 03:07 PM (IST)

ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਗੁਰਦਾਸਪੁਰ(ਹਰਮਨ)-ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ 8 ਗ੍ਰਾਮ 600 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਦੇ ਵਰਾਂਡੇ ਵਿੱਚੋਂ ਮੰਗੇਸ਼ਵਰ ਵਾਸੀ ਗੁਰਦਾਸਪੁਰ ਨੂੰ ਸ਼ੱਕ ਦੇ ਆਧਾਰ 'ਤੇ ਇੱਕ ਮੋਮੀ ਲਿਫ਼ਾਫ਼ੇ ਸਮੇਤ ਕਾਬੂ ਕੀਤਾ।

 ਮੰਗੇਸ਼ਵਰ ਕੋਲੋਂ ਬਰਾਮਦ ਮੋਮੀ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਉਸ ਵਿੱਚੋਂ 8 ਗ੍ਰਾਮ 600 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੰਗੇਸ਼ਵਰ ਨੇ ਦੱਸਿਆ ਕਿ ਉਸ ਨੇ ਇਹ ਹੈਰੋਇਨ ਕਮਲ ਕਿਸ਼ੋਰ ਉਰਫ਼ ਵਿੱਕੀ ਵਾਸੀ ਗੁਰਦਾਸਪੁਰ ਤੋਂ ਲਈ ਸੀ। ਇਸ ਤੋਂ ਬਾਅਦ ਪੁਲਸ ਨੇ ਕਮਲ ਕਿਸ਼ੋਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News