ਹੈਰੋਇਨ, ਇਕ ਮੋਟਰਸਾਈਕਲ ਤੇ 2 ਮੋਬਾਈਲ ਫੋਨ ਸਣੇ ਦੋ ਕਾਬੂ

Tuesday, Dec 03, 2024 - 06:03 PM (IST)

ਹੈਰੋਇਨ, ਇਕ ਮੋਟਰਸਾਈਕਲ ਤੇ 2 ਮੋਬਾਈਲ ਫੋਨ ਸਣੇ ਦੋ ਕਾਬੂ

ਖਾਲੜਾ (ਚਾਨਣ)-ਸਬ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਖਾਲੜਾ ਵੱਲੋਂ ਮਾੜੇ ਅਨਸਰਾਂ ਨੂੰ ਫੜ੍ਹਨ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ’ਚ ਭੇਜੀਆਂ ਗਈਆਂ ਸਨ। ਪੁਲਸ ਵੱਲੋਂ ਗਸ਼ਤ ਕਰਦੇ ਹੋਏ ਡਰੇਨ ਡਿਫੈਂਸ ਪਰ ਜਾ ਰਹੇ ਸਨ ਜੋ ਕਿ ਵਾਂ ਤਾਰਾ ਸਿੰਘ ਦੇ ਨੇੜੇ ਦੋ ਨੌਜਵਾਨ ਖੜ੍ਹੇ ਦਿਖਾਈ ਦਿੱਤੇ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਭੱਜਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ-ਪਤਾ ਪੁੱਛਿਆ ਤਾਂ ਇਕ ਨੇ ਆਪਣਾ ਨਾਮ ਜਸਪਾਲ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਵਾਂ ਤਾਰਾ ਸਿੰਘ ਅਤੇ ਦੂਸਰੇ ਨੇ ਆਪਣਾ ਨਾਮ ਨਿਰਵੈਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਵਾਂ ਤਾਰਾ ਸਿੰਘ ਦੱਸਿਆ, ਜਿਨ੍ਹਾਂ ਦੀ ਮੌਕੇ ’ਤੇ ਤਲਾਸ਼ੀ ਕੀਤੀ ਗਈ ਤਾਂ ਜਸਪਾਲ ਸਿੰਘ ਅਤੇ ਨਿਰਵੈਲ ਸਿੰਘ ਪਾਸੋਂ 115 ਗ੍ਰਾਮ ਹੈਰੋਇਨ, ਇਕ ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਬਰਾਮਦ ਕਰਕੇ ਥਾਣਾ ਖਾਲੜਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਤਫਤੀਸ਼ ਵਿਚ ਲਿਆਂਦੀ ਗਈ।

ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਐੱਸ. ਐੱਚ. ਓ. ਬਲਬੀਰ ਸਿੰਘ ਖਾਲੜਾ ਨੇ ਦੱਸਿਆ ਕਿ ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਦੋਸ਼ੀਆਂ ਨੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਬੰਧ ਸਨ ਅਤੇ ਇਨ੍ਹਾਂ ਪਹਿਲਾਂ ਵੀ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਮੰਗਵਾਈਆਂ ਸਨ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੌਰਾਨੇ ਰਿਮਾਂਡ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮੇ ਦਰਜ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News