ਹੈਰੋਇਨ, ਡਰੱਗ ਮਨੀ, ਇਲੈਕਟ੍ਰੋਨਿਕ ਕੰਡਾ ਤੇ ਇਕ ਪਿਸਟਲ ਸਮੇਤ ਦੋ ਗ੍ਰਿਫ਼ਤਾਰ
Tuesday, Apr 14, 2026 - 04:55 PM (IST)
ਤਰਨਤਾਰਨ (ਰਾਜੂ)- ਥਾਣਾ ਵੈਰੋਵਾਲ ਦੀ ਪੁਲਸ ਨੇ ਸਪੈਸ਼ਲ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਦੋ ਵਿਅਕਤੀਆਂ ਨੂੰ 265 ਗ੍ਰਾਮ ਹੈਰੋਇਨ, 8700 ਰੁਪਏ ਡਰੱਗ ਮਨੀ, ਇਲੈਕਟ੍ਰੋਨਿਕ ਕੰਡਾ, ਇਕ ਪਿਸਟਲ ਤੇ ਮੈਗਜ਼ੀਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਲੰਗਰ ਹਾਲ ਜਵੰਦਪੁਰ ਦੇ ਕੋਲ ਸਪੈਸ਼ਲ ਨਾਕਾਬੰਦੀ ਦੌਰਾਨ ਇਕ ਪੋਲੋ ਕਾਰ ਨੰਬਰ ਪੀ.ਬੀ.02.ਡੀ.ਐੱਚ.9241 ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ, ਜਿਨ੍ਹਾਂ ਦੀ ਪਛਾਣ ਪ੍ਰਭਜੀਤ ਸਿੰਘ ਉਰਫ਼ ਪ੍ਰਭ ਵਾਸੀ ਨੱਥੋਕੇ ਅਤੇ ਗੌਰਵਦੀਪ ਸਿੰਘ ਉਰਫ਼ ਗੌਰਵ ਵਾਸੀ ਜਵੰਦਪੁਰ ਵਜੋਂ ਹੋਈ।
ਇਹ ਵੀ ਪੜ੍ਹੋ- ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ ਰਫੂ-ਚੱਕਰ
ਤਲਾਸ਼ੀ ਲੈਣ ’ਤੇ ਉਕਤ ਵਿਅਕਤੀਆਂ ਕੋਲੋਂ 265 ਗ੍ਰਾਮ ਹੈਰੋਇਨ, 8700 ਰੁਪਏ ਡਰੱਗ ਮਨੀ, ਇਕ ਇਲੈਕਟ੍ਰੋਨਿਕ ਕੰਡਾ, ਇਕ ਪਿਸਟਲ, ਮੈਗਜ਼ੀਨ ਅਤੇ ਤਿੰਨ ਜਿੰਦਾ ਰੌਂਦ ਬਰਾਮਦ ਹੋਏ। ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 41 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
