ਚੋਰਾਂ ਦੇ ਹੌਂਸਲੇ ਬੁਲੰਦ, ਪੈਟਰੋਲ ਪੰਪ ’ਤੇ ਖੜ੍ਹਾ ਕੀਤਾ ਟਰੈਕਟਰ ਚੋਰੀ ਕਰਨ ਵਾਲੇ ਦੋ ਭਰਾ ਗ੍ਰਿਫ਼ਤਾਰ, ਇਕ ਫ਼ਰਾਰ
Tuesday, Nov 07, 2023 - 05:31 PM (IST)
ਗੁਰਦਾਸਪੁਰ (ਵਿਨੋਦ)- ਪੈਟਰੋਲ ਪੰਪ ’ਤੇ ਖੜ੍ਹਾ ਕੀਤਾ ਟਰੈਕਟਰ ਅਤੇ ਟਰਾਲੀ 'ਚੋਂ ਟਰੈਕਟਰ ਮਹਿੰਦਰਾ ਅਰਜੁਨ ਨੂੰ ਚੋਰੀ ਕਰਨ ਵਾਲੇ ਦੋ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਕਾਹਨੂੰਵਾਨ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇਕ ਮੁਲਜ਼ਮ ਅਜੇ ਵੀ ਫ਼ਰਾਰ ਹੈ।
ਇਹ ਵੀ ਪੜ੍ਹੋ- ਹੱਥ-ਮੂੰਹ ਸਾੜ ਕੇ ਸਕੂਲ ਆਉਣ ਵਾਲੇ ਬੱਚਿਆਂ ਨੂੰ ਮਿਲੇਗਾ ਇਨਾਮ, ਚਰਚਾ ਦਾ ਵਿਸ਼ਾ ਬਣੀ ਅਧਿਆਪਕ ਦੀ ਇਹ ਪੋਸਟ
ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਪੁੱਤਰ ਚੈਨ ਸਿੰਘ ਵਾਸੀ ਤੁਗਲਵਾਲ ਨੇ ਦੱਸਿਆ ਕਿ ਉਸ ਨੇ ਆਪਣਾ ਟਰੈਕਟਰ ਮਹਿੰਦਰਾ ਅਰਜੁਨ ਰੰਗ ਲਾਲ ਮਿਤੀ 30-10-23 ਨੂੰ ਰੋਜ਼ਾਨਾਂ ਦੀ ਤਰ੍ਹਾਂ ਆਪਣਾ ਟਰੈਕਟਰ ਟਰਾਲੀ ਬਾਬਾ ਦੀਪ ਸਿੰਘ ਪੈਟਰੋਲ ਪੰਪ 'ਤੇ ਖੜ੍ਹਾ ਕਰਕੇ ਘਰ ਨੂੰ ਚਲਾ ਗਿਆ ਸੀ। ਜਦ ਅਗਲੇ ਦਿਨ ਉਸ ਨੇ ਪੈਟਰੋਲ ਪੰਪ ਤੇ ਆ ਕੇ ਵੇਖਿਆ ਤਾਂ ਉੱਥੇ ਟਰੈਕਟਰ ਨਹੀਂ ਸੀ ਅਤੇ ਟਰਾਲੀ ਉੱਥੇ ਹੀ ਖੜ੍ਹੀ ਸੀ। ਉਸ ਵੱਲੋਂ ਭਾਲ ਕਰਨ 'ਤੇ ਪਤਾ ਲੱਗਾ ਕਿ ਉਸ ਦਾ ਟਰੈਕਟਰ ਪੈਟਰੋਲ ਪੰਪ 'ਤੇ ਰੰਗ ਰੋਗਨ ਦਾ ਕੰਮ ਕਰਦੇ ਮੁਲਜ਼ਮ ਮਨਪ੍ਰੀਤ ਸਿੰਘ ਉਰਫ ਮਿੱਟੂ, ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਅਮਰਜੀਤ ਸਿੰਘ, ਹਰਜੀਤ ਸਿੰਘ ਪੁੱਤਰ ਮੇਜ਼ਰ ਸਿੰਘ ਵਾਸੀਆਨ ਕੰਗ ਥਾਣਾ ਗੋਬਿੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਚੋਰੀ ਕਰਕੇ ਲੈ ਗਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬੇਖੌਫ਼ ਹੋਏ ਲੁਟੇਰੇ, ਦੁਕਾਨਦਾਰ ਕੋਲੋਂ ਲੱਖਾਂ ਰੁਪਏ ਲੁੱਟੇ ਹੋਏ ਫ਼ਰਾਰ, ਵਾਰਦਾਤ cctv 'ਚ ਕੈਦ
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਤਿੰਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਭਰਾਵਾਂ ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਦਕਿ ਮੁਲਜ਼ਮ ਹਰਜੀਤ ਸਿੰਘ ਅਜੇ ਫਰਾਰ ਹੈ। ਜਿਸ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8