ਦੁਕਾਨ ''ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ

Tuesday, Sep 08, 2026 - 11:31 AM (IST)

ਦੁਕਾਨ ''ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ

ਅੰਮ੍ਰਿਤਸਰ (ਜਸ਼ਨ)- ਦੁਕਾਨ ਵਿੱਚ ਦਾਖਲ ਹੋ ਕੇ ਦੋ ਭਰਾਵਾਂ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਸੱਤ ਮੁਲਜ਼ਮਾਂ ਸਮੇਤ ਅਣਪਛਾਤੇ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੇ ਕਾਰਵਾਈ ਕਰਦਿਆਂ ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਸ਼ਰਨ ਸਿੰਘ ਵਾਸੀ ਨਿਊ ਆਜ਼ਾਦ ਨਗਰ ਅੰਮ੍ਰਿਤਸਰ ਅਤੇ ਸਾਜਨ ਕੁਮਾਰ ਵਾਸੀ ਮਜੀਠਾ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਫ਼ਰਾਰ ਮੁਲਜ਼ਮਾਂ ਦੀ ਪਛਾਣ ਰਜਿੰਦਰ ਸਿੰਘ, ਹਰਮਨਪ੍ਰੀਤ ਸਿੰਘ, ਹਨੀਪ੍ਰੀਤ ਸਿੰਘ, ਕਰਨ, ਅਵਤਾਰ ਸਿੰਘ ਅਤੇ ਉਨ੍ਹਾਂ ਦੇ ਹੋਰ ਅਣਪਛਾਤੇ ਸਾਥੀਆਂ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਤਰਨਤਪਾਲ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਗੁਰਪ੍ਰੀਤ ਸਿੰਘ ਆਪਣੀ ਦੁਕਾਨ ’ਤੇ ਬੈਠੇ ਸਨ ਕਿ ਉਕਤ ਮੁਲਜ਼ਮ ਇੱਕਠੇ ਆਏ ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਕੇਸ ਦਰਜ ਕਰਕੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News