ਅੰਮ੍ਰਿਤਸਰ ਲੋਕ ਸਭਾ ਸੀਟ ਲਈ ਅਕਾਲੀ ਤੇ ਭਾਜਪਾ ਦੇ ਇਹ ਦੋ ਉਮੀਦਵਾਰਾਂ ਦੀ ਚਰਚਾ ਜ਼ੋਰਾਂ ’ਤੇ!

02/11/2024 2:27:26 PM

ਅੰਮ੍ਰਿਤਸਰ (ਜ. ਬ.)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਇਕ ਪਾਸੇ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦੀਆਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਲੋਕ ਸਭਾ ਖੇਤਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਲੈ ਕੇ ਵੀ ਕਿਆਸ ਅਰਾਈਆਂ ਤੇਜ਼ ਹੋ ਰਹੀਆਂ ਹਨ। ਸਵਾਲ ਉੱਠ ਰਹੇ ਹਨ ਕਿ ਕੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸੰਸਦੀ ਸੀਟ ਤੋਂ ਜੋਸ਼ੀ ਨੂੰ ਚੋਣ ਮੈਦਾਨ ਵਿਚ ਉਤਾਰੇਗਾ ਜਾਂ ਇਸ ਸੀਟ ਦੇ ਇਤਿਹਾਸ ਅਨੁਸਾਰ ਜੋ ਕਿ ਰਵਾਇਤੀ ਤੌਰ ’ਤੇ ਭਾਜਪਾ ਦੇ ਕੋਟੇ ਵਿਚ ਰਹੀ ਹੈ, ਨੂੰ ਦੇਖਦੇ ਹੋਏ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਖੜ੍ਹਾ ਕਰਨ ਦੀ ਸਹਿਮਤੀ ਲਈ ਭਾਜਪਾ ਨਾਲ ਗੱਲਬਾਤ ਕੀਤੀ ਜਾਵੇਗੀ।

ਚੰਗੇ ਭਵਿੱਖ ਦੀ ਚਾਹਤ ਰੱਖ ਨੌਜਵਾਨ ਵਿਦੇਸ਼ਾਂ ਨੂੰ ਕਰ ਰਹੇ ਰੁਖ, ਪੰਜਾਬ ’ਚ ਅਨੇਕਾਂ ਘਰਾਂ ਤੇ ਕੋਠੀਆਂ ਨੂੰ ਲੱਗੇ ਜ਼ਿੰਦਰੇ!

ਭਾਵੇਂ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਅਜੇ ਤੱਕ ਕੋਈ ਗੱਠਜੋੜ ਨਹੀਂ ਹੋਇਆ ਹੈ ਅਤੇ ਨਾ ਹੀ ਅਕਾਲੀ ਦਲ ਅਤੇ ਭਾਜਪਾ ਨੇ ਅਜੇ ਤੱਕ ਅੰਮ੍ਰਿਤਸਰ ਸੰਸਦੀ ਸੀਟ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਪਰ ਰਸਮੀ ਤੌਰ ’ਤੇ ਜ਼ਿਆਦਾਤਰ ਅਕਾਲੀ ਦਲ ਨੇ ਆਪਣੇ ਹਲਕਾ ਇੰਚਾਰਜਾਂ ਦੇ ਉਮੀਦਵਾਰ ਐਲਾਨ ਦਿੱਤੇ ਹਨ। ਭਾਵੇਂ ਭਾਜਪਾ ਦੇ ਸੀਨੀਅਰ ਆਗੂ ਅਜੇ ਵੀ ਕਿਸੇ ਪਾਰਟੀ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਰਹੇ ਹਨ ਪਰ ਉਹ ਇਹ ਵੀ ਜਾਣਦੇ ਹਨ ਕਿ ਪੰਜਾਬ ’ਚ ਭਾਜਪਾ ਦਾ ਸਫ਼ਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਤੋਂ ਬਿਨਾਂ ਸਿਰੇ ਨਹੀਂ ਚੜ੍ਹੇਗਾ। ਹਾਲਾਂਕਿ ਇਹ ਵੀ ਚਰਚਾ ਹੈ ਕਿ ਜੇਕਰ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਹੁੰਦਾ ਹੈ ਤਾਂ ਦੋਵੇਂ ਪਾਰਟੀਆਂ ਅਨਿਲ ਜੋਸ਼ੀ ਦੇ ਨਾਂ ’ਤੇ ਚਰਚਾ ਕਰ ਸਕਦੀਆਂ ਹਨ। ਦੂਜੇ ਪਾਸੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਨਾਂ ਵੀ ਚਰਚਾ ’ਚ ਹੈ, ਜਿਨ੍ਹਾਂ ਨੂੰ ਭਾਜਪਾ ਇੱਥੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। ਗੁਰਦੁਆਰਾ ਸੁਧਾਰ ਲਹਿਰ ਵਿਚ ਸਰਗਰਮ ਸਿੱਖ ਆਗੂ ਤੇਜਾ ਸਿੰਘ ਸਮੁਦਰੀ ਦੇ ਪੋਤਰੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਬਿਸ਼ਨ ਸਿੰਘ ਸਮੁਰਦੀ ਦੇ ਪੁੱਤਰ ਸੰਧੂ ਨੂੰ ਅੰਮ੍ਰਿਤਸਰ ਤੋਂ ਸੰਭਾਵੀ ਸਾਂਝੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਮੌਤ

ਭਾਜਪਾ ਆਗੂ ਅਤੇ ਸਿਆਸੀ ਵਿਸ਼ਲੇਸ਼ਕ ਸੋਮਦੇਵ ਸ਼ਰਮਾ ਦੇ ਅਨੁਸਾਰ, ਅੰਮ੍ਰਿਤਸਰ ਵਿਚ ਸੰਧੂ ਆਮ ਲੋਕਾਂ ਲਈ ਮੁਕਾਬਲਤਨ ਅਣਜਾਣ ਹਨ, ਜਦੋਂਕਿ ਭਾਜਪਾ ਨੂੰ ਉਦੋਂ ਵੀ ਝਟਕਾ ਲੱਗਾ ਜਦੋਂ ਉਸ ਨੇ ਕੌਮੀ ਦਿੱਗਜ, ਮਰਹੂਮ ਅਰੁਣ ਜੇਤਲੀ, ਜੋ ਚੋਣ ਹਾਰ ਗਏ ਸਨ, ਨੂੰ ਮੈਦਾਨ ਵਿਚ ਉਤਾਰਿਆ। ਇਸੇ ਤਰ੍ਹਾਂ ਨੌਕਰਸ਼ਾਹ ਹਰਦੀਪ ਸਿੰਘ ਪੁਰੀ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ, ਜਦਕਿ ਨਵਜੋਤ ਸਿੰਘ ਸਿੱਧੂ ਇੱਥੇ ਜੇਤੂ ਰਹੇ। ਉਨ੍ਹਾਂ ਕਿਹਾ ਕਿ ਨੌਕਰਸ਼ਾਹਾਂ ਦੀ ਜੀਵਨ ਸ਼ੈਲੀ ਉਨ੍ਹਾਂ ਦੀ ਜਨਤਾ ਨਾਲ ਜੁੜਨ ਦੀ ਸਮਰੱਥਾ ’ਚ ਰੁਕਾਵਟ ਪਾਉਂਦੀ ਹੈ। ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਗੱਠਜੋੜ ਦੀ ਸੂਰਤ ’ਚ ਅੰਮ੍ਰਿਤਸਰ ਤੋਂ ਉਮੀਦਵਾਰ ਬਾਰੇ ਵਿਚਾਰ ਕਰਨ ਲਈ ਵੀਰਵਾਰ ਰਾਤ ਇਕ ਭਾਜਪਾ ਆਗੂ ਦੇ ਘਰ ਇਸ ਸਬੰਧ ਵਿਚ ਮੀਟਿੰਗ ਵੀ ਹੋਈ ਹੈ।

ਇਹ ਵੀ ਪੜ੍ਹੋ : ਸਰਹੱਦੀ ਇਲਾਕਿਆਂ ਵਿਚ ਪੁਲਸ ਅਤੇ ਬੀ.ਐੱਸ.ਐੱਫ ਨੇ ਚਲਾਇਆ ਤਲਾਸ਼ੀ ਅਭਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News