ਦੋ ਬੱਚਿਆਂ ਨੂੰ ਘਰ ’ਚ ਇਕੱਲਾ ਛੱਡ ਕਿਸੇ ਹੋਰ ਵਿਅਕਤੀ ਨਾਲ ਫ਼ਰਾਰ ਹੋਈ ਜਨਾਨੀ

04/28/2022 7:35:30 PM

ਕਾਦੀਆਂ (ਜੀਸ਼ਾਨ) - ਦੋ ਬੱਚਿਆਂ ਦੀ ਮਾਂ ਵਲੋਂ ਆਪਣੇ ਬੱਚਿਆਂ ਨੂੰ ਛੱਡ ਘਰੋਂ ਭੱਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਗੁਰਦਿਆਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸਿਵਲ ਲਾਈਨ ਕਾਦੀਆਂ ਨੇ ਐੱਸ.ਐੱਸ.ਪੀ. ਬਟਾਲਾ ਨੂੰ ਦਰਖ਼ਾਸਤ ਦੇ ਕੇ ਆਪਣੀ ਪਤਨੀ ਪੂਜਾ ਖ਼ਿਲਾਫ਼ ਆਪਣੇ ਦੋ ਬੱਚਿਆਂ ਨੂੰ ਇਕੱਲਾ ਛੱਡ ਕੇ ਘਰੋਂ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਜਾਣ ਦੇ ਦੋਸ਼ ਲਗਾਏ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਗੁਰਦਿਆਲ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ 10 ਸਾਲ ਪਹਿਲਾਂ ਉਸ ਦਾ ਵਿਆਹ ਪੂਜਾ ਪੁੱਤਰੀ ਸੇਵਾ ਰਾਮ ਵਾਸੀ ਟਿੱਕਾ ਗੁਰਦਾਸਪੁਰ ਰੋਡ ਢੀਡਵਾਂ ਨਾਲ ਹੋਇਆ ਸੀ। ਉਸ ਦਾ ਪੁੱਤਰ ਯੁਗਰਾਜ ਸਿੰਘ (8 ਸਾਲ) ਅਤੇ ਕਰਿਤਿਕਾ (6 ਸਾਲ) ਦੇ ਹਨ। ਆਪਣੀ ਸ਼ਿਕਾਇਤ ਵਿਚ ਗੁਰਦਿਆਲ ਸਿੰਘ ਨੇ ਦੱਸਿਆ ਹੈ ਕਿ ਉਸ ਦੀ ਭੈਣ ਦਾ ਵਿਆਹ 26 ਮਾਰਚ 2022 ਨੂੰ ਹੋਇਆ ਸੀ। ਵਿਆਹ ਵਿਚ ਸ਼ਾਮਲ ਹੋਣ ਲਈ ਆਏ ਮਹਿਮਾਨ 27 ਮਾਰਚ ਤੋਂ ਆਪਣੇ ਘਰਾਂ ਨੂੰ ਪਰਤਣੇ ਸ਼ੁਰੂ ਹੋ ਗਏ ਸਨ। ਉਹ ਆਪਣੇ ਪੇਕੇ ਘਰ ਵਿਆਹ ਸਮਾਗਮ ਵਿਚ ਰੁੱਝਿਆ ਹੋਇਆ ਸੀ।

ਪੜ੍ਹੋ ਇਹ ਵੀ ਖ਼ਬਰ:  ਅੰਮ੍ਰਿਤਸਰ ਤੋਂ ਵੱਡੀ ਖ਼ਬਰ: 30 ਕਰੋੜ ਦੀ ਹੈਰੋਇਨ ਸਣੇ ਨਾਮੀ ਕਾਲਜ ਦੀ ਵਿਦਿਆਰਥਣ ਸਮੇਤ 3 ਤਸਕਰ ਗ੍ਰਿਫ਼ਤਾਰ

ਜਦੋਂ ਸ਼ਾਮ ਨੂੰ ਉਹ ਆਪਣੇ ਘਰ ਜੋ ਕਿ ਆਪਣੇ ਪੇਕੇ ਘਰ ਦੇ ਨੇੜੇ ਸੀ, ਵਾਪਸ ਆਈ ਤਾਂ ਦੇਖਿਆ ਕਿ ਉਸਦੀ ਪਤਨੀ ਘਰ ਵਿਚ ਮੌਜੂਦ ਨਹੀਂ ਸੀ। ਉਸ ਨੂੰ ਬਾਅਦ ਵਿਚ ਪਤਾ ਲੱਗਾ ਕਿ ਉਸ ਦੀ ਪਤਨੀ ਪੂਜਾ ਆਪਣੀ ਭੈਣ ਬਬਲੀ ਜੋ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੇ ਘਰ ਰਹਿ ਰਹੀ ਸੀ, ਕੁਝ ਅਣਪਛਾਤੇ ਵਿਕਅਤੀਆਂ ਨਾਲ ਘਰ ਦਾ ਕੀਮਤੀ ਸਾਮਾਨ ਲੈ ਕੇ ਗੱਡੀ ਵਿਚ ਫ਼ਰਾਰ ਹੋ ਗਏ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਪੀੜਤਾ ਨੇ ਆਪਣੇ ਮਾਤਾ-ਪਿਤਾ ਅਤੇ ਰਿਸ਼ਤੇਦਾਰਾਂ ਦੀ ਮਦਦ ਨਾਲ ਆਪਣੇ ਪੱਧਰ ’ਤੇ ਆਪਣੀ ਪਤਨੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਸਫਲਤਾ ਨਹੀਂ ਮਿਲੀ ਜਿਸ ’ਤੇ ਉਨ੍ਹਾਂ ਨੇ ਥਾਣਾ ਕਾਦੀਆਂ ’ਚ ਲਿਖਤੀ ਸ਼ਿਕਾਇਤ ਵੀ ਕੀਤੀ ਸੀ ਪਰ ਅੱਜ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਫਿਲਹਾਲ ਦੋਹਾਂ ਭੈਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਸਬੰਧੀ ਗੁਰਦਿਆਲ ਸਿੰਘ, ਉਸ ਦੀ ਮਾਤਾ ਕੌਲਾਸ਼ ਕੌਰ ਅਤੇ ਪਿਤਾ ਗੁਰਦੀਪ ਸਿੰਘ ਨੇ ਪੁਲੀਸ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।


rajwinder kaur

Content Editor

Related News