ਕੰਧ ਹੇਠਾਂ ਆਉਣ ਨਾਲ ਦੋ ਬੱਚਿਆਂ ਦੀ ਮੌਤ

Friday, Dec 06, 2024 - 06:22 PM (IST)

ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)-ਕਸਬਾ ਸ਼੍ਰੀ ਹਰਗੋਬਿੰਦਪੁਰ ਵਿਖੇ ਕੰਧ ਹੇਠਾਂ ਆਉਣ ਨਾਲ ਦੋ ਬੱਚਿਆਂ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਕਰਤਾਰ ਸਿੰਘ ਨੇ ਦੱਸਿਆ ਕਿ ਸ਼੍ਰੀ ਹਰਗੋਬਿੰਦਪੁਰ ਵਿਖੇ ਸਥਿਤ ਇੱਟਾਂ ਵਾਲੇ ਭੱਠੇ ’ਤੇ ਯੂ.ਪੀ ਦੇ ਰਹਿਣ ਵਾਲੇ ਪਰਿਵਾਰ ਕੰਮ ਕਰਦੇ ਸਨ ਅਤੇ ਇਨ੍ਹਾਂ ਦੇ ਦੋਵੇਂ ਬੱਚੇ ਇਥੇ ਖੇਡ ਰਹੇ ਸਨ ਕਿ ਅਚਾਨਕ ਇਥੇ ਭੱਠੇ ਦੀ ਕੰਧ ਡਿੱਗ ਪਈ, ਜਿਸ ਹੇਠਾਂ ਦੋਵੇਂ ਬੱਚੇ ਆ ਗਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੋਵਾਂ ਬੱਚਿਆਂ ਦੇ ਨਾਂ ਕ੍ਰਮਵਾਰ ਬੱਚਾ ਗੋਪੀ (12) ਪੁੱਤਰ ਰਾਜੇਸ਼ ਵਾਸੀ ਯੂ.ਪੀ. ਅਤੇ ਬੱਚੀ (ਸ਼ਾਂਤੀ) ਪੁੱਤਰੀ ਛੋਟੇ ਲਾਲ ਵਾਸੀ ਯੂ.ਪੀ ਪਤਾ ਲੱਗੇ ਹਨ ਅਤੇ ਇਹ ਪਰਿਵਾਰ ਕਰੀਬ ਅੱਠ ਮਹੀਨੇ ਪਹਿਲਾਂ ਭੱਠੇ ’ਤੇ ਕੰਮ ਕਰਨ ਲਈ ਆਇਆ ਸੀ। ਏ.ਐੱਸ.ਆਈ ਨੇ ਅੱਗੇ ਦੱਸਿਆ ਕਿ ਪਰਿਵਾਰਕ ਮੈਂਬਰਾਨ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।

ਇਹ ਵੀ ਪੜ੍ਹੋ-  ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News