ਦੋ ਡਰੋਨ ਅਤੇ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ
Thursday, Oct 31, 2024 - 05:44 PM (IST)
 
            
            ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਨੇ ਦੋ ਡਰੋਨ ਅਤੇ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰਾਂ ਖਿਲਾਫ ਦੋ ਵੱਖ-ਵੱਖ ਮਾਮਲੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੈਲੀਫੋਰਨੀਆ ਦੇ ਨਗਰ ਕੀਰਤਨ 'ਚ ਹਮਲੇ ਦੇ ਖਦਸ਼ੇ 'ਤੇ SGPC ਮੈਂਬਰ ਗੁਰਚਰਨ ਗਰੇਵਾਲ ਨੇ ਜਿਤਾਈ ਚਿੰਤਾ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ ਵੱਲੋਂ ਸਰਹੱਦ ਨਜ਼ਦੀਕ ਲੱਗਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਗੁਰਲਾਲ ਸਿੰਘ ਪੁੱਤਰ ਅੰਗਰੇਜ਼ ਸਿੰਘ ਦੇ ਖੇਤਾਂ ਵਿਚ ਡਿੱਗੇ ਡਰੋਨ ਅਤੇ 512 ਗ੍ਰਾਮ ਹੈਰੋਇਨ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਕੁਲਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤਾਂ ਵਿਚੋਂ ਇਕ ਹੋਰ ਡਰੋਨ ਅਤੇ 511 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਕ ਕਿਲੋ 23 ਗ੍ਰਾਮ ਹੈਰੋਇਨ ਅਤੇ ਦੋ ਡਰੋਨ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰਾਂ ਖਿਲਾਫ ਪਰਚਾ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                            