ਭਾਰਤ-ਪਾਕਿਸਤਾਨ ਸਰਹੱਦ ਤੋਂ ਫਿਰ ਬਰਮਾਦ ਹੋਏ ਦੋ ਡਰੋਨ
Sunday, May 05, 2024 - 04:47 PM (IST)
ਅੰਮ੍ਰਿਤਸਰ (ਨੀਰਜ) : ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਲਗਾਤਾਰ ਸਿਲਸਿਲਾ ਜਾਰੀ ਹੈ। ਆਏ ਦਿਨ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਵਲੋਂ ਡਰੋਨ ਬਰਮਾਦ ਕੀਤੇ ਜਾਂਦੇ ਹਨ। ਇਸ ਵਿਚਲੇ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇਕ ਵਾਰ ਫਿਰ ਤੋਂ 2 ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ। ਜਾਣਕਾਰੀ ਮੁਤਾਬਕ ਸਰਹੱਦੀ ਪਿੰਡ ਹਰਦੋ ਰਤਨ 'ਚ ਇਕ ਵੱਡਾ ਡਰੋਨ ਅਤੇ ਪਿੰਡ ਨੇਸ਼ਟਾ ਵਿੱਚ ਇੱਕ ਛੋਟਾ ਡਰੋਨ ਜ਼ਬਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਔਰਤ ਨੂੰ ਬੇਹੋਸ਼ ਕਰ ਕੀਤਾ ਵੱਡਾ ਕਾਂਡ, ਪੁਲਸ ਨੇ ਚਾਰ ਵਿਅਕਤੀਆਂ ਨੂੰ ਸਕਾਰਪੀਓ ਸਮੇਤ ਕੀਤਾ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਬੀ. ਐੱਸ. ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਮਾਮਲਿਆਂ ’ਚ ਇਕ ਪਾਕਿਸਤਾਨੀ ਡਰੋਨ, ਇਕ ਪਿਸਤੌਲ ਅਤੇ ਇਕ ਕਿਲੋ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 5 ਕਰੋੜ ਹੈ, ਬਰਾਮਦ ਕੀਤੀ।
ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8