ਤੇਜ਼ ਰਫ਼ਤਾਰ ਦੀ ਫੇਟ ਵੱਜਣ ਨਾਲ ਦੋ ਬਜ਼ੁਰਗ ਗੰਭੀਰ ਜ਼ਖ਼ਮੀ
Saturday, Apr 19, 2025 - 06:04 PM (IST)

ਬਟਾਲਾ (ਸਾਹਿਲ, ਯੋਗੀ)- ਤੇਜ਼ ਰਫਤਾਰ ਦੀ ਫੇਟ ਵੱਜਣ ਨਾਲ ਦੋ ਬਜ਼ੁਰਗਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਹਰਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕੋਟਲਾ ਸ਼ਰਫ ਅਤੇ ਕੁਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਦੋਝੰਡੇ ਦੋਵੇਂ ਜਣੇ ਸਾਈਕਲ ’ਤੇ ਸਵਾਰ ਹੋ ਕੇ ਪਿੰਡ ਬੱਲਪੁਰੀਆਂ ਵਾਲੇ ਰੋਡ ’ਤੇ ਜਾ ਰਹੇ ਸਨ ਤਾਂ ਇਸੇ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਇਨ੍ਹਾਂ ਨੂੰ ਫੇਟ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਕਤ ਦੋਵੇਂ ਜ਼ਖਮੀ ਹੋ ਗਏ। ਇਸ ਬਾਰੇ ਪਤਾ ਚੱਲਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।