ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੋ ਦੋਸਤ ਗੰਭੀਰ ਜ਼ਖ਼ਮੀ

Saturday, May 04, 2024 - 06:15 PM (IST)

ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੋ ਦੋਸਤ ਗੰਭੀਰ ਜ਼ਖ਼ਮੀ

ਬਟਾਲਾ(ਸਾਹਿਲ): ਕਾਰ ਦੀ ਫੇਟ ਵੱਜਣ ਦੇ ਨਾਲ ਮੋਟਰਸਾਈਕਲ ਚਾਲਕ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਖ਼ਮੀ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਗੁਰਜੀਤ ਸਿੰਘ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਾਦੀਆਂ ਵਾਲੀ ਸਾਈਡ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਖਾਰਾ ਦੇ ਨਜ਼ਦੀਕ ਪਹੁੰਚੇ ਤਾਂ ਕਾਦੀਆਂ ਵਾਲੀ ਸਾਈਡ ਤੋਂ ਆ ਰਹੀ ਇੱਕ ਕਾਰ ਵੱਲੋਂ ਉਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੇ ਸਿੱਟੇ ਵੱਜੋਂ ਉਹ ਦੋਵੇਂ ਜਣੇ ਸੜਕ ’ਤੇ ਡਿੱਗਣ ਨਾਲ ਜ਼ਖਮੀ ਹੋ ਗਏ।

 ਇਹ ਵੀ ਪੜ੍ਹੋ-  ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼

ਇਸ ਦੌਰਾਨ ਉੱਥੇ ਮੌਜੂਦ ਖੇਤਾਂ ਵਿੱਚ ਕੰਮ ਕਰਦੇ ਕਿਸਾਨ ਬਲਦੇਵ ਸਿੰਘ ਤੇ ਕਿਸਾਨ ਬਖਸ਼ੀਸ਼ ਸਿੰਘ ਵੱਲੋਂ ਦੋਨਾਂ ਨੌਜਵਾਨਾਂ ਨੂੰ ਜ਼ਖ਼ਮੀ ਹਾਲਾਤ ਦੇ ਵਿੱਚ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਦੋਵਾਂ ਦਾ ਇਲਾਜ ਕੀਤਾ ਜਾ ਰਿਹਾ। ਹੋਰ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਚੋਣ ਡਿਊਟੀ ’ਚ ਰੁੱਝੇ ਸਾਢੇ 5 ਹਜ਼ਾਰ ਅਧਿਆਪਕ, ਸਿੱਖਿਆ ਵਿਭਾਗ ਦੀ ਦਾਖ਼ਲਾ ਮੁਹਿੰਮ ਪਈ ਮੱਠੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News