2 ਗਰੁੱਪਾਂ ’ਚ ਚੱਲੀਆਂ ਗੋਲੀਆਂ ਤੇ ਇੱਟਾਂ ਰੋੜੇ, 2 ਪਛਾਤਿਆਂ ਸਮੇਤ 15-20 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Saturday, Feb 01, 2025 - 06:00 PM (IST)
ਬਟਾਲਾ (ਸਾਹਿਲ, ਯੋਗੀ)- ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਦੋ ਗਰੁੱਪਾਂ ਵਿਚ ਚੱਲੀਆਂ ਗੋਲੀਆਂ ਅਤੇ ਇੱਟਾਂ ਰੋੜੇ ਦੇ ਮਾਮਲੇ ਵਿਚ ਦੋ ਪਛਾਤਿਆਂ ਅਤੇ 15/20 ਹੋਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਅਰਬਨ ਅਸਟੇਟ ਦੇ ਏ.ਐੱਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਉਮਰਪੁਰਾ ਚੌਕ ਤੋਂ ਸੰਗਤਪੁਰਾ ਨੇੜੇ ਸਥਿਤ ਭੱਠੇ ਕੋਲ ਮੌਜੂਦ ਸੀ ਕਿ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਬੀਤੀ 30 ਜਨਵਰੀ ਨੂੰ ਰਾਤ ਸਵਾ 9 ਵਜੇ ਦੇ ਕਰੀਬ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਪੂਰਨ ਸਿੰਘ ਵਾਸੀ ਨਵੀਂ ਆਬਾਦੀ ਉਮਰਪੁਰਾ ਅਤੇ ਗਨੀ ਉਰਫ ਹੈਪੀ ਪੁੱਤਰ ਜਾਰਜ ਮਸੀਹ ਉਰਫ ਜੱਜੀ ਵਾਸੀ ਪਿੰਡ ਬਹਾਦਰ ਹੁਸੈਨ, ਜੋ ਦੋਵਾਂ ਗਰੁੱਪਾਂ ਦੇ 15/20 ਵਿਅਕਤੀਆਂ ਨੇ ਰਾਈਫਲਾਂ ਅਤੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਕਾਰ ਅਤੇ ਮੋਟਰਸਾਈਕਲਾਂ ’ਤੇ ਮਨਪ੍ਰੀਤ ਸਿੰਘ ਉਰਫ ਮੰਨ ਦੇ ਘਰ ਦੇ ਸਾਮਹਣੇ ਰਸਤੇ ’ਤੇ ਸ਼ਰੇਆਮ ਇਕ-ਦੂਜੇ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕੀਤੀ ਹੈ ਅਤੇ ਇੱਟਾਂ-ਰੋੜੇ ਚਲਾਏ ਹਨ, ਜਿਸ ਨਾਲ ਆਮ ਪਬਲਿਕ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਮਨਪ੍ਰੀਤ ਸਿੰਘ ਉਰਫ ਮੰਨਾ ਅਤੇ ਗਨੀ ਉਰਫ ਹੈਪੀ ਸਮੇਤ ਦੋਵਾਂ ਗਰੁੱਪਾਂ ਦੇ ਹੋਰ 15/20 ਵਿਅਕਤੀਆਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ ਅਤੇ ਪੁਲਸ ਉਕਤ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8