ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਨਾਲ ਦੋ ਜ਼ਖ਼ਮੀ
Saturday, Mar 02, 2024 - 06:24 PM (IST)

ਬਟਾਲਾ (ਸਾਹਿਲ)- ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਮਨਜੀਤ ਸਿੰਘ ਪੁੱਤਰ ਮਲੂਕ ਸਿੰਘ ਅਤੇ ਹਰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀਆਨ ਪਿੰਡ ਸ਼ੰਕਰਪੁਰਾ ਜੋ ਮਿਹਨਤ ਮਜ਼ਦੂਰੀ ਕਰਦੇ ਹਨ, ਦੋਵੇਂ ਇਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਇਹ ਅੱਡਾ ਘਸੀਟਪੁਰ ਵਿਖੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਨੂੰ ਲਪੇਟ ਵਿਚ ਲੈਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਦੋਵੇਂ ਸੜਕ ’ਤੇ ਡਿੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਮੋਟਰਸਾਈਕਲ ਵੀ ਨੁਕਸਾਨਿਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ
ਓਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਕਤ ਦੋਵਾਂ ਜ਼ਖ਼ਮੀਆਂ ਨੂੰ ਫਸਟ ਏਡ ਦੇਣ ਉਪਰੰਤ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ : ਲੱਖਾਂ ਰੁਪਏ ਖ਼ਰਚ ਕਰ ਵਿਦੇਸ਼ ਭੇਜੀ ਨੂੰਹ ਨੇ ਕੀਤੀ ਅਜਿਹੀ ਕਰਤੂਤ, ਮੁੰਡਾ ਹੋਇਆ ਮਾਨਸਿਕ ਰੋਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8