ਸਰਕਾਰੀ ਨੌਕਰੀ ਦਾ ਝਾਂਸਾ ਦੇ ਔਰਤ ਨਾਲ ਮਾਰੀ ਦੋ ਲੱਖ ਰੁਪਏ ਦੀ ਠੱਗੀ, ਦੋ ਨਾਮਜ਼ਦ

06/03/2024 4:40:33 PM

ਤਰਨਤਾਰਨ (ਰਮਨ)-ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ 2 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖਿਲਾਫ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਪਰਚਾ ਦਰਜ ਕਰ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਤਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਦੁਲਚੀਪੁਰ ਨੇ ਜ਼ਿਲੇ ਦੇ ਐੱਸ. ਐੱਸ. ਪੀ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਸਰਕਾਰੀ ਨੌਕਰੀ ਦੇਣ ਲਈ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਪਾਸੀ ਪਿੰਡ ਕੰਗ ਅਤੇ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਕੰਗ ਨੇ 2 ਲੱਖ 10 ਹਜ਼ਾਰ ਰੁਪਏ ਵਸੂਲ ਕੀਤੇ ਹਨ ਪਰ ਉਸਨੂੰ ਨਾ ਤਾਂ ਸਰਕਾਰੀ ਨੌਕਰੀ ਦਿੱਤੀ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।

ਇਹ ਵੀ ਪੜ੍ਹੋ-  ਲਾਹੌਰ ਦੇ ਇੱਕ ਮਹਿਲਾ ਹੋਸਟਲ ਦੇ ਵਾਸ਼ਰੂਮ 'ਚ ਗੁਪਤ ਕੈਮਰਾ ਮਿਲਣ ਤੋਂ ਬਾਅਦ ਮਚਿਆ ਹੜਕੰਪ

ਜਿਸ ਸਬੰਧੀ ਜ਼ਿਲ੍ਹੇ ਦੇ ਐੱਸ. ਐੱਸ. ਪੀ. ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਲਈ ਸਾਈਬਰ ਸ਼ਾਖਾ ਨੂੰ ਆਦੇਸ਼ ਜਾਰੀ ਕੀਤੇ, ਜਿਸ ਤੋਂ ਬਾਅਦ ਕੀਤੀ ਗਈ ਜਾਂਚ ਵਿਚ ਉਕਤ ਦੋਵਾਂ ਮੁਲਜ਼ਮਾਂ ਵੱਲੋਂ ਧੋਖਾਧਡ਼ੀ ਕਰਨਾ ਤਸਦੀਕ ਪਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਮੁਖਤਿਆਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਗੁਰਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਨਸ਼ੇ ਦੀ ਪੂਰਤੀ ਲਈ ਨਸ਼ੇੜੀਆਂ ਨੇ ਲੱਭਿਆ ਇਹ ਨਵਾਂ ਤਰੀਕਾ, ਪੂਰੀ ਖ਼ਬਰ ਪੜ੍ਹ ਉੱਡਣਗੇ ਹੋਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News