ਨਸ਼ੀਲੀਆਂ ਗੋਲੀਆਂ ਸਣੇ ਮੋਟਰਸਾਈਕਲ ਸਵਾਰ ਦੋ ਕਾਬੂ
Monday, Sep 29, 2025 - 06:31 PM (IST)

ਤਪਾ ਮੰਡੀ(ਸ਼ਾਮ,ਗਰਗ)- ਤਪਾ ਪੁਲਸ ਨੇ ਯੁੱਧ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੋਰਾਨ 2 ਨੋਜਵਾਨਾਂ ਨੂੰ 210 ਨਸ਼ੀਲੀਆਂ ਗੋਲੀਆਂ ਮੋਟਰਸਾਇਕਲ ਸਣੇ ਕਾਬੂ ਕਰਨ ‘ਚ ਸਫਲਤਾ ਮਿਲੀ ਹੈ। ਥਾਣਾ ਮੁੱਖੀ ਸਰੀਫ ਖਾਂ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਤਪਾ ਗੁਰਬਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਤਪਾ ਪੁਲਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਪੁੱਤਰ ਨਿੱਕਾ ਸਿੰਘ ਅਤੇ ਜਸਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਢਿਲਵਾਂ ਜੋ ਇਲਾਕੇ ’ਚ ਮੋਟਰਸਾਈਕਲ ਪਰ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ, ਜੇਕਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
ਪੁਲਸ ਨੇ ਤੁਰੰਤ ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ ਨੇ ਉਹਨਾਂ ਵੱਲੋਂ ਪੁਲਸ ਪਾਰਟੀ ਸਮੇਤ ਢਿਲਵਾਂ ਡਰੇਨ ਤੋਂ ਦਰਾਜ ਵੱਲ ਨਾਕਾਬੰਦੀ ਕੀਤੀ ਹੋਈ ਸੀ, ਪੁਲਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਉਕਤ ਦੋਸ਼ੀਆਂ ਨੂੰ 210 ਨਸ਼ੀਲੀਆਂ ਗੋਲੀਆਂ ਅਤੇ ਮੋਟਰਸਾਈਕਲ ਸਣੇ ਕਾਬੂ ਕੀਤਾ। ਫਿਲਹਾਲ ਪੁਲਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8