ਅੰਮ੍ਰਿਤਸਰ 'ਚ ਲੁਟੇਰਿਆਂ ਦੀ ਦਹਿਸ਼ਤ, ਰਾਹ ਜਾਂਦੀ ਕੁੜੀ ਤੋਂ ਖੋਹਿਆ ਮੋਬਾਈਲ

Monday, Dec 05, 2022 - 04:23 PM (IST)

ਅੰਮ੍ਰਿਤਸਰ 'ਚ ਲੁਟੇਰਿਆਂ ਦੀ ਦਹਿਸ਼ਤ, ਰਾਹ ਜਾਂਦੀ ਕੁੜੀ ਤੋਂ ਖੋਹਿਆ ਮੋਬਾਈਲ

ਅੰਮ੍ਰਿਤਸਰ (ਗੁਰਿੰਦਰ ਸਾਗਰ)- ਅੰਮ੍ਰਿਤਸਰ ਦੇ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਆਏ ਦਿਨ ਵਧਦੀਆਂ ਜਾ ਰਹੀਆਂ ਹਨ। ਦਿਨ-ਦਿਹਾੜੇ ਹੀ ਲੁਟੇਰੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਨਜ਼ਰ ਆਉਂਦੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪ੍ਰਤਾਪ ਬਾਜ਼ਾਰ ਦਾ ਹੈ ਜਿੱਥੇ ਦੋ ਮੋਟਰਸਾਈਕਲ ਸਵਾਰ ਨੋਜਵਾਨਾਂ ਵੱਲੋਂ ਆ ਰਹੀ ਇਕ ਕੁੜੀ ਦਾ ਮੋਬਾਇਲ ਖੋਹ ਲਿਆ ਗਿਆ।

ਇਹ ਵੀ ਪੜ੍ਹੋ- ਹੁਣ ਆਨਲਾਈਨ ਵੀ ਦੇਖ ਸਕੋਗੇ ਭਾਰਤ-ਪਾਕਿ ਦਾ ਰਿਟਰੀਟ ਸਮਾਰੋਹ, BSF ਨੇ ਕੀਤੀ ਬੁਕਿੰਗ ਸ਼ੁਰੂ

ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ। ਹਾਲਾਂਕਿ ਮੌਕੇ 'ਤੇ ਰਾਹਗੀਰਾਂ ਵੱਲੋਂ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਲੁਟੇਰੇ ਚਲਾਕੀ ਦੇ ਨਾਲ ਨਿਕਲ ਗਏ। ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਅਜੇ ਤੱਕ ਲੜਕੀ ਨੇ ਪੁਲਸ ਦਰਖ਼ਾਸਤ ਨਹੀਂ ਦਿੱਤੀ। ਸੀਸੀਟੀਵੀ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਉੱਪਰ ਸਵਾਲੀਆ ਨਿਸ਼ਾਨ ਜ਼ਰੂਰ ਖੜ੍ਹੇ ਹੁੰਦੇ ਹਨ।


author

Anuradha

Content Editor

Related News